ਚੰਡੀਗੜ੍ਹ, 18 ਅਪ੍ਰੈਲ 2023: ਹਰਿਆਣਾ ਦੇ ਕਰਨਾਲ (Karnal) ਤੋਂ ਮੰਗਲਵਾਰ ਸਵੇਰੇ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਕਰਨਾਲ ਵਿੱਚ ਇੱਕ ਰਾਈਸ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਅਤੇ ਕਈ ਮਜ਼ਦੂਰ ਦਬ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਇੱਥੇ ਕਈ ਮਜ਼ਦੂਰ ਸੁੱਤੇ ਹੋਏ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ, ਪੁਲਿਸ ਅਤੇ ਐਂਬੂਲੈਂਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਦਾ ਕੰਮ ਸ਼ੁਰੂ ਕਰ ਦਿੱਤਾ।
ਇਸ ਹਾਦਸੇ ‘ਚ ਹੁਣ ਤੱਕ ਘੱਟੋ-ਘੱਟ ਚਾਰ ਮਜ਼ਦੂਰ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 20 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਐਨ.ਡੀ.ਆਰ.ਐੱਫ ਅਤੇ ਏ.ਡੀ.ਆਰ.ਐੱਫ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜ ਚਲਾ ਰਹੀਆਂ ਹਨ। ਕਰਨਾਲ (Karnal) ਦੇ ਐਸਪੀ ਸ਼ਸ਼ਾਂਕ ਕੁਮਾਰ ਨੇ ਦੱਸਿਆ ਕਿ ਅਸੀਂ ਮਜ਼ਦੂਰਾਂ ਦੀ ਪੂਰੀ ਸੂਚੀ ਦੀ ਜਾਂਚ ਕਰ ਲਈ ਹੈ ਅਤੇ ਹੁਣ ਕੋਈ ਵੀ ਲਾਪਤਾ ਨਹੀਂ ਹੈ।