ਚੰਡੀਗੜ੍ਹ, 18 ਅਪ੍ਰੈਲ 2023: ਮੁੰਬਈ ਇੰਡੀਅਨਜ਼ (MI) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਰੋਮਾਂਚਕ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੂੰ 14 ਦੌੜਾਂ ਨਾਲ ਹਰਾ ਦਿੱਤਾ । ਅਰਜੁਨ ਤੇਂਦੁਲਕਰ ਨੇ 20ਵੇਂ ਓਵਰ ਵਿੱਚ 20 ਦੌੜਾਂ ਦਾ ਬਚਾਅ ਕੀਤਾ। ਉਨ੍ਹਾਂ ਨੇ ਆਖਰੀ ਓਵਰ ਵਿੱਚ ਭੁਵਨੇਸ਼ਵਰ ਕੁਮਾਰ ਨੂੰ ਕੈਚ ਆਊਟ ਕਰਵਾ ਕੇ ਆਪਣੇ ਆਈਪੀਐਲ ਕਰੀਅਰ ਦੀ ਪਹਿਲੀ ਵਿਕਟ ਲਈ।
ਕੈਮਰੂਨ ਗ੍ਰੀਨ ਨੇ 19ਵੇਂ ਓਵਰ ‘ਚ ਸਿਰਫ 4 ਦੌੜਾਂ ਦਿੱਤੀਆਂ। ਉਸ ਨੇ ਪਹਿਲੀ ਪਾਰੀ ਵਿੱਚ ਵੀ ਨਾਬਾਦ 64 ਦੌੜਾਂ ਦੀ ਪਾਰੀ ਖੇਡੀ ਸੀ। ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 192 ਦੌੜਾਂ ਬਣਾਈਆਂ। ਜਵਾਬ ‘ਚ ਹੈਦਰਾਬਾਦ ਦੀ ਟੀਮ 19.5 ਓਵਰਾਂ ‘ਚ 178 ਦੌੜਾਂ ਹੀ ਬਣਾ ਸਕੀ।