ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਭੰਡਾਰਨ ਦੀ ਸਥਿਤੀ ਬਾਰੇ ਖੇਤਰੀ ਅਧਿਕਾਰੀਆਂ ਤੋਂ ਫੀਡਬੈਕ ਮੰਗੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਟਰਾਂਸਪੋਰਟ ਨੀਤੀ 2023-24 ਵਿੱਚ ਜ਼ਿਕਰ ਕੀਤੇ ਵਿਭਾਗਾਂ ਨੇ ਆਨਲਾਈਨ ਗੇਟ ਪਾਸ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਜ਼ਿਆਦਾਤਰ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ (VTS System) ਵੀ ਲਗਾਇਆ ਗਿਆ ਹੈ।
ਅਗਸਤ 16, 2025 12:36 ਪੂਃ ਦੁਃ