Parkash Singh Badal

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਜਾਣਿਆ ਹਾਲ

ਚੰਡੀਗੜ੍ਹ,21 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਸਾਹ ਲੈਣ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਡਾਕਟਰਾਂ ਵੱਲੋਂ 95 ਸਾਲਾ ਬਾਦਲ ਦੀ ਸਿਹਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਇਸਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ “ਇਹ ਜਾਣ ਕੇ ਚਿੰਤਤ ਹਾਂ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਬੀਮਾਰ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਸਿਹਤ ਸਬੰਧੀ ਟੈਲੀਫੋਨ ‘ਤੇ ਗੱਲਬਾਤ ਕੀਤੀ। ਮੈਂ ਪ੍ਰਮਾਤਮਾ ਅੱਗੇ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪ੍ਰਕਾਸ਼ ਸਿੰਘ ਬਾਦਲ ਨੂੰ ਐਤਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Scroll to Top