ਚੰਡੀਗੜ੍ਹ, 25 ਅਪ੍ਰੈਲ 2023: ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਮਾਲ ਰਿਕਾਰਡ ਨੂੰ ਟਰੈਕ ਕਰਨ ਦੀ ਸਹੂਲਤ ਦੇਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਬੀਤੇ ਦਿਨੀਂ ਇੱਕ ਹੈਲਪਲਾਈਨ ਨੰਬਰ 8184900002 ਸ਼ੁਰੂ ਕੀਤਾ ਗਿਆ ਸੀ, ਜੋ ਅਣਜਾਣੇ ਵਿੱਚ 8194900002 ਲਿਖ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੇ ਸਬੰਧ ਵਿੱਚ ਲੋਕਾਂ ਨੂੰ ਆਈ ਅਸੁਵਿਧਾ ਲਈ ਖੇਦ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਲੋਕ 8184900002 ‘ਤੇ ਕਾਲ ਕਰਕੇ ਰੈਵੇਨਿਊ ਹੈਲਪਲਾਈਨ ਦਾ ਲਾਭ ਲੈ ਸਕਦੇ ਹਨ।
ਜਨਵਰੀ 19, 2025 5:30 ਪੂਃ ਦੁਃ