ਚੰਡੀਗੜ੍ਹ, 26 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਲੁਧਿਆਣਾ ਜ਼ਿਲ੍ਹੇ ਦੇ ਜਵਾਨ ਸ਼ਹੀਦ ਮਨਦੀਪ ਸਿੰਘ (Shaheed Mandeep Singh) ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਲਈ ਇੱਕ ਕਰੋੜ ਦਾ ਚੈੱਕ ਭੇਂਟ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਜਵਾਨ ਨੇ ਦੇਸ਼ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਇਆ ਹੈ, ਹੁਣ ਉਸਦੇ ਪਰਿਵਾਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਸਰਕਾਰ ਚੁੱਕੇਗੀ।
ਮਾਰਚ 12, 2026 10:31 ਬਾਃ ਦੁਃ




