ਚੰਡੀਗੜ੍ਹ, 27 ਅਪ੍ਰੈਲ 2023: ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ (Kuldeep Singh Vaid) ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਰਿਕਾਰਡ ਸਮੇਤ 3 ਮਈ ਨੂੰ ਮੁੜ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੂੰ ਕੁਲਦੀਪ ਵੈਦ ਨੇ ਅਜੇ ਤੱਕ ਲੋੜੀਂਦਾ ਰਿਕਾਰਡ ਮੁਹੱਈਆ ਨਹੀਂ ਕਰਵਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ 3 ਮਈ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਜਿਕਰਯੋਗ ਹੈ ਕਿ ਕੁਲੀਪ ਸਿੰਘ ਵੈਦ ਨੂੰ ਵਿਜੀਲੈਂਸ ਨੇ ਪਹਿਲਾਂ ਵੀ 21 ਮਾਰਚ ਅਤੇ 29 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਦਸਤਾਵੇਜ਼ ਨਾ ਲੈ ਕੇ ਆਉਣ ਅਤੇ ਸਹੀ ਜਾਣਕਾਰੀ ਨਾ ਦੇਣ ਕਾਰਨ ਉਨ੍ਹਾਂ ਨੂੰ ਫਿਰ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ। ਹੁਣ ਫਿਰ ਕੁਲਦੀਪ ਸਿੰਘ ਵੈਦ (Kuldeep Singh Vaid) ਤੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਜਾਇਦਾਦ ਕਿਸ ਤਰ੍ਹਾਂ ਦੀ ਬਣਾਈ, ਉਸ ਦੀ ਆਮਦਨ ਕਿਵੇਂ ਵਧੀ ਹੈ, ਵਿਜੀਲੈਂਸ ਉਨ੍ਹਾਂ ਦੇ ਬੈਂਕ ਅਤੇ ਲਾਕਰਾਂ ਬਾਰੇ ਜਾਣਕਾਰੀ ਲੈ ਸਕਦੀ ਹੈ।