Parkash Singh Badal

ਪ੍ਰਕਾਸ਼ ਸਿੰਘ ਬਾਦਲ ਦਾ ਕੁਝ ਦੇਰ ‘ਚ ਹੋਵੇਗਾ ਅੰਤਿਮ ਸਸਕਾਰ, ਜੇਪੀ ਨੱਡਾ, ਸ਼ਰਦ ਪਵਾਰ ਤੇ ਹਰਦੀਪ ਪੁਰੀ ਨੇ ਦਿੱਤੀ ਸਰਧਾਂਜਲੀ

ਚੰਡੀਗੜ੍ਹ, 27 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਅੰਤਿਮ ਸਸਕਾਰ ਥੋੜ੍ਹੀ ਦੇਰ ਬਾਅਦ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ ਕਰੀਬ 1 ਵਜੇ ਦੇ ਕਰੀਬ ਅੰਤਿਮ ਸਸਕਾਰ ਕੀਤਾ ਜਾਵੇਗਾ। ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨਾਂ ਤੋਂ ਬਾਅਦ ਹੁਣ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ, ਜਲਦ ਹੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਨੂੰ ਸਸਕਾਰ ਲਈ ਲਿਜਾਇਆ ਜਾਵੇਗਾ।

ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਹਰਿਆਣਾ ਦੇ ਇਨੈਲੋ ਆਗੂ ਅਭੈ ਚੌਟਾਲਾ, ਕੇਂਦਰੀ ਮੰਤਰੀ ਸੋਮਨਾਥ, ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ, ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਪੁੱਜੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਮ੍ਰਿਤਕ ਦੇਹ ਨੂੰ ਮੱਥਾ ਟੇਕਿਆ ਅਤੇ ਸਰਧਾਂਜਲੀ ਦਿੱਤੀ । ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਨਾਲ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

पूर्व CM प्रकाश सिंह बादल के निधन पर उनके बेटे सुखबीर बादल से शोक व्यक्त करते NCP प्रमुख शरद पवार।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਅੰਤਿਮ ਸਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Scroll to Top