Aam Aadmi Party

ਬਿਲਡਰਸ ਕਲੋਨਾਇਜ਼ਰ ਐਂਡ ਡੀਲਰ ਐਸੋਸੀਏਸ਼ਨ ਵੱਲੋਂ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੀਟਿੰਗ

ਜਲੰਧਰ, 27 ਅਪ੍ਰੈਲ 2023: ਅੱਜ ਆਮ ਆਦਮੀ ਪਾਰਟੀ (Aam Aadmi Party) ਦੇ ਜਲੰਧਰ ਸਥਿਤ ਦਾਣਾ-ਪਾਣੀ ਹੋਟਲ ਵਿਖੇ ਬਿਲਡਰਸ ਕਲੋਨਾਇਜ਼ਰ ਐਂਡ ਡੀਲਰ ਐਸੋਸੀਏਸ਼ਨ ਵੱਲੋਂ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਲੋਕਲ ਬਾਡੀ ਕੈਬਿਨਟ ਮੰਤਰੀ ਇੰਦਰਬੀਰ ਸਿੰਘ ਨਿੱਝਰ, ‘ਆਪ’ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ, ਰਾਜਵਿੰਦਰ ਕੌਰ ਥਿਆੜਾ, ਮਹਿੰਦਰ ਭਗਤ, ਦੀਪਕ ਬਾਲੀ ਅਤੇ ਸਮੂਹ ਪ੍ਰਾਪਰਟੀ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ |

ਮੁਲਾਕਾਤ ਦੌਰਾਨ ਯੂਨੀਅਨ ਦੇ ਪ੍ਰਧਾਨ ਮੇਜਰ ਸਿੰਘ ਅਤੇ ਮੈਂਬਰਾਂ ਵੱਲੋਂ ‘ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ। ਇਸ ਵਿਚਾਲੇ ਯੂਨੀਅਨ ਦੇ ਅਹੁਦੇਦਾਰਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜੰਮਕੇ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਇਹ ਸਿਰਫ਼ ਮਾਨ ਸਰਕਾਰ ਹੀ ਹੈ ਜਿਹੜੀ ਸਹੀ ਅਰਥਾਂ ਵਿੱਚ ਪੰਜਾਬ ਨੂੰ ਖੁਸ਼ਹਾਲੀ ਵੱਲ ਲੈਕੇ ਜਾ ਸਕਦੀ ਹੈ। ਐਨਾ ਹੀ ਨਹੀਂ ਮੁਲਾਕਾਤ ਲਈ ਆਏ ਮਹਿਮਾਨਾਂ ਨੇ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਵੀ ਵਾਅਦਾ ਕੀਤਾ।

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਯੂਨੀਅਨ ਦੇ ਅਹੁਦੇਦਾਰਾਂ ਨੂੰ ਉਹਨਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਦਾ ਛੇਤੀ ਹੀ ਢੁੱਕਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਕਾਰੋਬਾਰੀਆਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਹਰ ਤਬਕੇ ਦੇ ਲੋਕਾਂ ਦੀ ਭਲਾਈ ਲਈ ਨੀਤੀਆਂ ਬਣਾ ਕੇ ਲਾਗੂ ਕਰ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਜਲੰਧਰ ਵਾਸੀਆਂ ਨੇ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਤੋਂ ਪ੍ਰਭਾਵਿਤ ਹੋਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ ਵੱਡੇ ਫਰਕ ਨਾਲ ਜਿਤਾਉਣ ਦਾ ਪੱਕਾ ਮਨ ਬਣਾ ਲਿਆ ਹੈ।

 

Scroll to Top