PAU

ਪੰਜਾਬ ਕੈਬਿਨਟ ਵਲੋਂ ਪੀ.ਏ.ਯੂ.’ਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ

ਲੁਧਿਆਣਾ, 28 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ ਹਨ | ਇਨ੍ਹਾਂ ਵਿੱਚ ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU)  ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ ਤੇ ਪੈਨਸ਼ਨ ਦਾ ਭੁਗਤਾਨ ਅਪ੍ਰੈਲ, 2023 ਤੋਂ ਹੋਵੇਗਾ। ਇਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ।

Scroll to Top