ਜਲੰਧਰ, 28 ਅਪ੍ਰੈਲ 2023: ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ (Jalandhar By-Election) ਨੂੰ ਲੈ ਕੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ‘ਤੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਨੇ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਲਈ। ਮੀਟਿੰਗ ਦੌਰਾਨ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਦੇ ਉਤਸ਼ਾਰ ਬਾਰੇ ਦੱਸਿਆ ਕਿ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਡੇ ਫ਼ਰਕ ਨਾਲ ਚੋਣ ਜਿੱਤਕੇ ਜਲੰਧਰ ਹਲਕੇ ਵਿੱਚ ਇੱਕ ਨਵਾਂ ਇਤਿਹਾਸ ਰਚਣਗੇ।
ਪੰਜਾਬ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ‘ਤੇ ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਵਲੋਂ ਜਲੰਧਰ ਜ਼ਿਮਨੀ ਚੋਣ ਦੇ ਸਬੰਧ ਵਿਚ ਚੋਣ ਪ੍ਰਚਾਰ ਕਮੇਟੀ ਦੀ ਸੱਦੀ ਗਈ ਮੀਟਿੰਗ ਵਿੱਚ ਵਿੱਚ ਐਮਐਲਏ ਚਰਨਜੀਤ ਸਿੰਘ ,ਐਮਐਲਏ ਦਿਨੇਸ਼ ਚਢਾ, ਐਮਐਲਏ ਜੀਵਨ ਸਿੰਘ ਸੰਗੋਵਾਲ, ਐਮਐਲਏ ਗੈਰੀ ਵੜਿੰਗ,ਐਮਐਲਏ ਲਖਵੀਰ ਸਿੰਘ ਰਾਏ,ਐਮਐਲਏ ਰੁਪਿੰਦਰ ਹੈਪੀ, ਐਮਐਲਏ ਕੁਲਵੰਤ ਸਿੰਘ, ਐਮਐਲਏ ਤਰਨਪ੍ਰੀਤ ਸਿੰਘ ਸਮੇਤ ਪੰਜਾਬ ਜਲ ਸਰੋਤ ਦੇ ਚੇਅਰਮੈਨ ਰਣਜੀਤ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ, ਜਿਲ੍ਹਾ ਯੋਜਨਾ ਬੋਰਡ ਪ੍ਰਧਾਨ ਜੱਸਾ ਸੋਇਆਵਾਲਾ ਵਾਲਾ, ਪ੍ਰਧਾਨ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਸੁਖਜਿੰਦਰ ਸਿੰਘ ਕੳਨੀ ਹਾਜ਼ਰ ਸਨ।
ਜਲੰਧਰ ਜ਼ਿਮਨੀ ਚੋਣ (Jalandhar By-Election) ਨੂੰ ਲੈਕੇ ਚੋਣ ਪ੍ਰਚਾਰ ਕਮੇਟੀ ਦੀ ਕੀਤੀ ਗਈ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ‘ਆਪ’ ਦੀਆਂ ਨੀਤੀਆਂ ਅਤੇ ਸੂਬੇ ਦੀ ਮਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ ਸਮੇਤ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਹਲਕੇ ਦੇ ਘਰ ਘਰ ਤੱਕ ਪਹੁੰਚਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਨੀਤੀਆਂ ਅਤੇ ਮਾਨ ਸਰਕਾਰ ਵਲੋਂ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈਕੇ ਹਲਕੇ ਦੇ ਲੋਕਾਂ ਦਾ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਭਰਪੂਰ ਸਮਰਥਨ ਮਿਲ ਰਿਹਾ ਹੈ।
ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪੁਰਾਣੀਆਂ ਰਿਵਾਇਤੀ ਪਾਰਟੀਆਂ ਨੇ ਸੂਬੇ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕੀਤਾ। ਸੂਬੇ ਵਿੱਚ ‘ਆਪ’ ਦੀ ਅਜਿਹੀ ਪਹਿਲੀ ਸਰਕਾਰ ਬਣੀ ਹੈ ਜਿਸ ਵਿੱਚ ਲੋਕਾਂ ਦਾ ਵਿਸ਼ਵਾਸ ਬਣਿਆ ਹੈ ਅਤੇ ਉਹ ‘ਆਪ’ ਵਲੋਂ ਸੂਬੇ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਨੇ ਪੁਰਾਣੀਆਂ ਅਤੇ ਰਿਵਾਇਤੀ ਪਾਰਟੀਆਂ ਨੂੰ ਨੁਕਰੇ ਲਗਾ ਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਮੰਨ ਬਣਾ ਲਿਆ ਹੈ।