ਚਾਟੀਵਿੰਡ

ਨਸ਼ੇ ਦੇ ਦੈਂਤ ਨੇ ਨਿਗਲੇ ਇੱਕੋ ਪਰਿਵਾਰ ਦੇ 3 ਨੌਜਵਾਨ, ਪਰਿਵਾਰ ਨੇ ਪੰਜਾਬ ਸਰਕਾਰ ਤੋਂ ਲਾਈ ਮਦਦ ਦੀ ਪੁਕਾਰ

ਅੰਮ੍ਰਿਤਸਰ, 01 ਮਈ 2023: ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਲੇਕਿਨ ਜਦੋਂ ਦਾ ਪੰਜਾਬ ਵਿੱਚ ਨਸ਼ੇ ਦਾ ਛੇਵਾਂ ਦਰਿਆ ਸੂਬੇ ਲਈ ਗੰਭੀਰ ਸਮੱਸਿਆ ਬਣਿਆ ਹੋਈ ਹੈ | ਪੰਜਾਬ ਪੁਲਿਸ ਅਤੇ ਹੋਰ ਸਮਾਜ ਸੇਵੀ ਸੰਸਥਾ ਵਲੋਂ ਵੀ ਕਦਮ ਚੁੱਕੇ ਜਾ ਰਹੇ ਹਨ, ਪਰ ਫਿਰ ਵੀ ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ | ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਚਾਟੀਵਿੰਡ ਪਿੰਡ ਦਾ ਜਿੱਥੇ ਕਿ ਨਸ਼ੇ ਦੇ ਦੈਂਤ ਨੇ ਇੱਕ ਪਰਿਵਾਰ ਦੇ ਤਿੰਨ ਨੌਜਵਾਨਾਂ ਨੂੰ ਨਿਗਲ ਲਿਆ ਅਤੇ ਪਰਿਵਾਰ ਦੇ ਵਿਚ ਹੁਣ ਕੋਈ ਵੀ ਆਦਮੀ ਕਮਾਈ ਕਰਨ ਵਾਸਤੇ ਜੀਵਤ ਨਹੀਂ ਹੈ ਅਤੇ ਪਰਿਵਾਰ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ, ਇਨ੍ਹਾਂ ਨੌਜਵਾਨਾਂ ਦੇ ਘਰ ਮਾਤਮ ਦਾ ਮਾਹੌਲ ਹੈ | ਇਸ ਪਰਿਵਾਰ ਕੋਲ ਰਹਿਣ ਲਈ ਪੱਕਾ ਮਕਾਨ ਤੱਕ ਵੀ ਨਹੀਂ, ਕਾਨਿਆ ਦੀ ਛੱਤ ਹੇਠ ਇਹ ਪਰਿਵਾਰ ਗੁਜਾਰਾ ਕਰ ਰਿਹਾ ਹੈ |

ਘਰ ਦੇ ਵਿੱਚ ਕੋਈ ਵੀ ਮਰਦ ਨਹੀਂ ਬਚਿਆ ਜੋ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਚਲਾ ਸਕੇ, ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹਨਾਂ ਵੱਲੋਂ ਲੋਕਾਂ ਨੂੰ ਦੁਹਾਈ ਪਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਵੇ | ਓਥੇ ਹੀ ਪਰਵਾਰਿਕ ਮੈਂਬਰ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਘਰ ਦੇ ਵਿਚ ਕਿਸੇ ਵਿਅਕਤੀ ਵੱਲੋਂ ਅੱਗ ਲਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਲੇਕਿਨ ਉਨ੍ਹਾਂ ਦੀ ਕਿਸਮਤ ਚੰਗੀ ਹੋਣ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ |

ਅੰਮ੍ਰਿਤਸਰ, 01 ਮਈ 2023: ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਲੇਕਿਨ ਜਦੋਂ ਦਾ ਪੰਜਾਬ ਵਿੱਚ ਨਸ਼ੇ ਦਾ ਛੇਵਾਂ ਦਰਿਆ ਸੂਬੇ ਲਈ ਗੰਭੀਰ ਸਮੱਸਿਆ ਬਣਿਆ ਹੋਈ ਹੈ | ਪੰਜਾਬ ਪੁਲਿਸ ਅਤੇ ਹੋਰ ਸਮਾਜ ਸੇਵੀ ਸੰਸਥਾ ਵਲੋਂ ਵੀ ਕਦਮ ਚੁੱਕੇ ਜਾ ਰਹੇ ਹਨ, ਪਰ ਫਿਰ ਵੀ ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ | ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਚਾਟੀਵਿੰਡ ਪਿੰਡ ਦਾ ਜਿੱਥੇ ਕਿ ਨਸ਼ੇ ਦੇ ਦੈਂਤ ਨੇ ਇੱਕ ਪਰਿਵਾਰ ਦੇ ਤਿੰਨ ਨੌਜਵਾਨਾਂ ਨੂੰ ਨਿਗਲ ਲਿਆ ਅਤੇ ਪਰਿਵਾਰ ਦੇ ਵਿਚ ਹੁਣ ਕੋਈ ਵੀ ਆਦਮੀ ਕਮਾਈ ਕਰਨ ਵਾਸਤੇ ਜੀਵਤ ਨਹੀਂ ਹੈ ਅਤੇ ਪਰਿਵਾਰ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ, ਇਨ੍ਹਾਂ ਨੌਜਵਾਨਾਂ ਦੇ ਘਰ ਮਾਤਮ ਦਾ ਮਾਹੌਲ ਹੈ | ਇਸ ਪਰਿਵਾਰ ਕੋਲ ਰਹਿਣ ਲਈ ਪੱਕਾ ਮਕਾਨ ਤੱਕ ਵੀ ਨਹੀਂ, ਕਾਨਿਆ ਦੀ ਛੱਤ ਹੇਠ ਇਹ ਪਰਿਵਾਰ ਗੁਜਾਰਾ ਕਰ ਰਿਹਾ ਹੈ |ਘਰ ਦੇ ਵਿੱਚ ਕੋਈ ਵੀ ਮਰਦ ਨਹੀਂ ਬਚਿਆ ਜੋ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਚਲਾ ਸਕੇ, ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹਨਾਂ ਵੱਲੋਂ ਲੋਕਾਂ ਨੂੰ ਦੁਹਾਈ ਪਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਵੇ | ਓਥੇ ਹੀ ਪਰਵਾਰਿਕ ਮੈਂਬਰ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਘਰ ਦੇ ਵਿਚ ਕਿਸੇ ਵਿਅਕਤੀ ਵੱਲੋਂ ਅੱਗ ਲਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਲੇਕਿਨ ਉਨ੍ਹਾਂ ਦੀ ਕਿਸਮਤ ਚੰਗੀ ਹੋਣ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ |

ਮ੍ਰਿਤਕ ਦੀ ਮਾਂ ਰਾਜਵੀਰ ਕੌਰ ਚਾਹੁੰਦੇ ਹਨ ਕਿ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਕਿ ਆਪੋ ਆਪਣੇ ਬੱਚਿਆਂ ਦਾ ਅਤੇ ਆਪਣੀ ਨੂੰਹ ਦਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕਣ ਅਤੇ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਸਕਣ | ਮ੍ਰਿਤਕ ਦੇ ਮਾਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਛੱਡ ਦੇਣਾ ਚਾਹੀਦੇ ਹਨ, ਤਾਂ ਜੋ ਕਿ ਉਨ੍ਹਾਂ ਦੇ ਘਰ ਵਿੱਚ ਕਦੀ ਵੀ ਸਾਡੇ ਘਰ ਵਰਗਾ ਮਾਹੌਲ ਨਾ ਹੋ ਸਕੇ |

Scroll to Top