Appointment Letters

CM ਭਗਵੰਤ ਮਾਨ ਨੇ 200 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ, 02 ਮਈ 2023: ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਚੰਡੀਗੜ੍ਹ ਵਿਖੇ 200 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ (Appointment Letters) ਵੰਡੇ । ਇਹ ਨਿਯੁਕਤੀ ਪੱਤਰ ਸਿਹਤ, ਮੈਡੀਕਲ ਤੇ ਸਹਿਕਾਰਤਾ ਵਿਭਾਗ ਦੇ ਉਮੀਦਵਾਰਾਂ ਦੀ ਨਵੀਂ ਨਿਯੁਕਤੀ ਲਈ ਦਿੱਤੇ ਗਏ ਹਨ । ਇਹ ਨਿਯੁਕਤੀ ਪੱਤਰ ਵੰਡ ਸਮਾਗਮ ਨਿਗਮ ਭਵਨ ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ।

Image

ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ 200 ਹੋਰ ਪਰਿਵਾਰਾਂ ਦੇ ਸੁਪਨਿਆਂ ਨੂੰ ਬੂਰ ਪਿਆ, ਸਿਹਤ, ਮੈਡੀਕਲ ਤੇ ਸਹਿਕਾਰਤਾ ਵਿਭਾਗ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ | ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ |

Image

Scroll to Top