ਚੰਡੀਗੜ੍ਹ, 08 ਮਈ 2023: ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਦੀ ਕਥਿਤ ਵੀਡੀਓ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ (SIT) ਗਠਨ ਕੀਤਾ ਹੈ। DIG ਨਰਿੰਦਰ ਭਾਰਗਵ ਦੀ ਅਗਵਾਈ ‘ਚ SIT ਬਣਾਈ ਗਈ ਹੈ ਅਤੇ ਪਠਾਨਕੋਟ ਅਤੇ ਗੁਰਦਾਸਪੁਰ ਦੇ SSP ਵੀ ਇਸ ਕਮੇਟੀ ਦੇ ਮੈਂਬਰ ਹੋਣਗੇ।
ਇਹ ਐੱਸ.ਆਈ ਟੀ. ਇਸ ਪੁਰੇ ਮਾਮਲੇ ਦੀ ਜਾਂਚ ਕਰੇਗੀ।ਇਸ ਸਬੰਧੀ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਕਿ ਕੌਮੀ ਐਸ ਸੀ ਕਮਿਸ਼ਨ ਦੇ ਹੁਕਮਾਂ ਮੁਤਾਬਕ ਸ਼ਿਕਾਇਤ ਕਰਤਾ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਇਕ ਐਸ.ਸੀ ਲੜਕੇ ਦਾ ਜਿਣਸੀ ਸੋਸ਼ਣ ਕਰਨ ਦਾ ਦੋਸ਼ ਹੈ |