ਚੰਡੀਗੜ੍ਹ, 10 ਮਈ 2023: ਅੱਜ ਜਲੰਧਰ ‘ਚ ਹੋ ਰਹੀ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਸ਼ਾਹਕੋਟ ‘ਚ ਦੋ ਪਾਰਟੀਆਂ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਕਾਂਗਰਸੀ ਆਗੂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (Hardev Singh Laddi Sherowalia) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ’ਤੇ ਆਪਣੇ ਹੋਰ ਵਰਕਰਾਂ ਅਤੇ ਪੁਲਿਸ ਨਾਲ ਇੱਥੇ ਪੋਲਿੰਗ ਬੂਥ ’ਤੇ ਗੁੰਡਾਗਰਦੀ ਕਰਨ ਦੇ ਦੋਸ਼ ਲਾਏ। ਲਾਡੀ ਸ਼ੇਰੋਵਾਲੀਆ ਨੇ ਆਪਣੇ ਵਰਕਰਾਂ ਨਾਲ ਵਿਧਾਇਕ ਟੌਂਗ ਦੀ ਗੱਡੀ ਨੂੰ ਰੋਕਿਆ ਅਤੇ ਕੁਝ ਝਗੜਾ ਵੀ ਹੋਇਆ। ਸ਼ੇਰੋਵਾਲੀਆ ਨੇ ਗੱਡੀ ਰੋਕ ਕੇ ਪੁਲਿਸ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ | ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ। ਇਹ ਘਟਨਾ ਸ਼ਾਹਕੋਟ ਦੇ ਰੂਪੇਵਾਲ ਦੀ ਘਟਨਾ ਦੱਸੀ ਜਾ ਰਹੀ ਹੈ | ਦਲਬੀਰ ਸਿੰਘ ਟੌਂਗ ਬਾਬਾ ਬਕਾਲਾ ਤੋਂ ਵਿਧਾਇਕ ਹਨ |
ਅਗਸਤ 3, 2026 10:27 ਬਾਃ ਦੁਃ




