ਚੰਡੀਗੜ੍ਹ, 11 ਮਈ 2023: ਪੰਜਾਬ ਭਾਜਪਾ ਤੋਂ ਬਾਅਦ ਹੁਣ ਕਾਂਗਰਸ (Punjab Congress) ਵੀ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਖਿਲਾਫ ਸ਼ਿਕਾਇਤ ਦੇਵੇਗੀ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਉਹ ਅੱਜ ਸ਼ਾਮ ਚੰਡੀਗੜ੍ਹ ਦੇ ਸੈਕਟਰ-17 ਵਿੱਚ ਜਾ ਕੇ ਚੋਣ ਕਮਿਸ਼ਨਰ ਨੂੰ ਆਪਣੀ ਸ਼ਿਕਾਇਤ ਸੌਂਪਣਗੇ।
ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਆਗੂਆਂ-ਵਿਧਾਇਕਾਂ ਅਤੇ ਹੋਰਨਾਂ ਨੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ। ਉਹ ਆਪਣੀ ਸ਼ਿਕਾਇਤ ਦੇ ਨਾਲ ਕਈ ਫੋਟੋਆਂ ਅਤੇ ਵੀਡੀਓ ਕਲਿੱਪ ਵੀ ਦੇ ਸਕਦੇ ਹਨ। ਜਿਸ ਅਨੁਸਾਰ ‘ਆਪ’ ਆਗੂਆਂ ਵੱਲੋਂ ਚੋਣ ਕਮਿਸ਼ਨ ਦੀਆਂ ਗਾਈਡਲਾਈਨਾਂ ਦੀ ਉਲੰਘਣਾ ਦੇ ਦਾਅਵੇ ਨੂੰ ਮਜ਼ਬੂਤ ਕੀਤਾ ਹੈ ।
ਇਸ ਤੋਂ ਪਹਿਲਾਂ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਵੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ‘ਆਪ’ ਆਗੂਆਂ ਖ਼ਿਲਾਫ਼ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ ਅਤੇ ਕੇਸ ਦਰਜ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਆਪਣੀ ਸ਼ਿਕਾਇਤ ਦੇ ਨਾਲ ਕੁਝ ਫੋਟੋਆਂ ਵੀ ਦਿੱਤੀਆਂ ਹਨ।