Imran Khan

ਅਲ-ਕਾਦਿਰ ਟਰੱਸਟ ਮਾਮਲੇ ‘ਚ ਇਮਰਾਨ ਖਾਨ ਨੂੰ ਮਿਲੀ ਜ਼ਮਾਨਤ, ਹਾਈਕੋਰਟ ਨੇ 17 ਮਈ ਤੱਕ ਗ੍ਰਿਫਤਾਰ ‘ਤੇ ਲਾਈ ਰੋਕ

ਚੰਡੀਗੜ੍ਹ, 12 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ 17 ਮਈ ਤੱਕ ਕਿਸੇ ਵੀ ਮਾਮਲੇ ਵਿੱਚ ਗ੍ਰਿਫਤਾਰ ਨਹੀਂ ਕੀਤਾ ਜਾ ਸਕੇਗਾ। ਇਸਲਾਮਾਬਾਦ ਹਾਈਕੋਰਟ ਨੇ ਅਲ-ਕਾਦਿਰ ਟਰੱਸਟ ਮਾਮਲੇ ‘ਚ ਇਮਰਾਨ ਖਾਨ ਨੂੰ ਦੋ ਹਫਤਿਆਂ ਦੀ ਜ਼ਮਾਨਤ ਦਿੰਦੇ ਹੋਏ 17 ਮਈ ਤੱਕ ਹਰ ਮਾਮਲੇ ‘ਚ ਗ੍ਰਿਫਤਾਰੀ ਤੋਂ ਸੁਰੱਖਿਆ ਵੀ ਦਿੱਤੀ ਹੈ।

ਦਰਅਸਲ ਇਮਰਾਨ ਖਾਨ (Imran Khan) ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਇਮਰਾਨ ਦੇ ਬਾਹਰ ਆਉਂਦੇ ਹੀ ਉਸ ਨੂੰ ਕਿਸੇ ਹੋਰ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਅਦਾਲਤ ਨੇ 17 ਮਈ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੰਦੇ ਹੋਏ ਹੁਕਮ ਜਾਰੀ ਕਰ ਦਿੱਤੇ। ਲਾਹੌਰ ਹਾਈਕੋਰਟ ਨੇ ਵੀ ਖਾਨ (ਪੰਜਾਬ ਸੂਬੇ ਵਿੱਚ) ਨੂੰ 15 ਮਈ ਤੱਕ ਕਿਸੇ ਵੀ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਸੁਰੱਖਿਆ ਦਿੱਤੀ ਹੈ।

ਇਸ ਦੌਰਾਨ ਕੈਬਨਿਟ ਮੀਟਿੰਗ ਦਾ ਦੂਜਾ ਦੌਰ ਸ਼ੁਰੂ ਹੋ ਗਿਆ ਹੈ। ਸ਼ਾਹਬਾਜ਼ ਸ਼ਰੀਫ ਇਸ ‘ਚ ਐਮਰਜੈਂਸੀ ਲਗਾਉਣ ਦਾ ਫੈਸਲਾ ਲੈ ਸਕਦੇ ਹਨ। ਪਹਿਲੇ ਦੌਰ ਦੀ ਬੈਠਕ ਸ਼ੁੱਕਰਵਾਰ ਸਵੇਰੇ ਹੋਈ। ਇਸ ਦੌਰਾਨ, ਜਮਾਤ-ਏ-ਇਸਲਾਮੀ ਦੇ ਮੁਖੀ, ਮੌਲਾਨਾ ਫਜ਼ਲ-ਉਰ-ਰਹਿਮਾਨ, ਜੋ ਸੱਤਾਧਾਰੀ ਗੱਠਜੋੜ ਦਾ ਹਿੱਸਾ ਹੈ, ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਸੋਮਵਾਰ ਤੋਂ ਸੁਪਰੀਮ ਕੋਰਟ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰਨਗੇ।

Scroll to Top