ਚੰਡੀਗੜ੍ਹ, 13 ਮਈ 2023: ਜਲੰਧਰ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਗੜ੍ਹ ਮੰਨੇ ਜਾਂਦੇ ਹਲਕੇ ਵਿੱਚ ਜਿੱਥੇ ਸੱਤਾਧਿਰ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਦਾ ਰਸ਼ਮੀ ਐਲਾਨ ਹੋਣਾ ਬਾਕੀ ਹੈ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਇੱਕ ਮੌਕੇ ਦੋਵੇਂ ਮੁੱਖ ਮੰਤਰੀਆਂ ਨੇ ਇੱਕ ਦੂਜੇ ਨੂੰ ਗਲੇ ਮਿਲ ਕੇ ਜਿੱਤ ਦੀ ਵਧਾਈ ਦਿੱਤੀ |
ਜਲੰਧਰ ਲੋਕ ਸਭਾ ਸੀਟ ‘ਤੇ ਜਿੱਤ ਲਗਭਗ ਤੈਅ ਹੋਣ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਮੁਲਾਕਾਤ ਹੋਵੇਗੀ।
ਉੱਥੇ ਹੀ ਆਪ ਪਾਰਟੀ 34.06 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਵਿਰੋਧੀ ਧਿਰ ਕਾਂਗਰਸ 27.39 ਫੀਸਦੀ ਵੋਟ ਲੈ ਕੇ ਦੂਜੇ ਸਥਾਨ ‘ਤੇ ਹੈ। ਅਕਾਲੀ-ਬਸਪਾ ਨੂੰ 17.85 ਤੇ ਭਾਜਪਾ ਨੂੰ 15.74 ਫੀਸਦੀ ਵੋਟ ਪਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ 58430 ਤੋਂ ਵੱਧ ਵੋਟਾਂ ਨਾਲ ਅੱਗੇ ਹਨ |