Supreme Court

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ ਵਿਸ਼ਵਨਾਥਨ ਨੇ ਚੁੱਕੀ ਸਹੁੰ

ਚੰਡੀਗੜ੍ਹ ,19 ਮਈ 2023: ਸ਼ੁੱਕਰਵਾਰ ਨੂੰ ਸੀਜੇਆਈ ਡੀਵਾਈ ਚੰਦਰਚੂੜ ਨੇ ਦੋ ਨਵੇਂ ਜੱਜਾਂ ਨੂੰ ਸੁਪਰੀਮ ਕੋਰਟ (Supreme Court) ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐਡਵੋਕੇਟ ਕੇਵੀ ਵਿਸ਼ਵਨਾਥਨ ਸ਼ਾਮਲ ਸਨ। ਇਸ ਨਾਲ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ 34 ਜੱਜਾਂ ਦਾ ਕੋਰਮ ਪੂਰਾ ਹੋ ਗਿਆ ਹੈ।

ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਦੋ ਨਵੇਂ ਜੱਜਾਂ ਦੀ ਨਿਯੁਕਤੀ ਸੁਪਰੀਮ ਕੋਰਟ ਕਾਲੇਜੀਅਮ ਦੁਆਰਾ ਉਨ੍ਹਾਂ ਦੀ ਸਿਫਾਰਸ਼ ਦੇ 48 ਘੰਟਿਆਂ ਦੇ ਅੰਦਰ ਕੀਤੀ ਗਈ ਸੀ। 16 ਮਈ ਨੂੰ ਸੁਪਰੀਮ ਕੋਰਟ (Supreme Court) ਕਾਲੇਜੀਅਮ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਕੇਵੀ ਵਿਸ਼ਵਨਾਥਨ ਅਤੇ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੂੰ ਐਸਸੀ ਜੱਜਾਂ ਵਜੋਂ ਤਰੱਕੀ ਲਈ ਕੇਂਦਰ ਨੂੰ ਸਿਫ਼ਾਰਸ਼ ਕੀਤੀ ਸੀ।

ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇਐਮ ਜੋਸੇਫ਼ ਨੇ ਕੇਂਦਰ ਨੂੰ ਸਿਫ਼ਾਰਸ਼ ਭੇਜੀ ਸੀ। ਉਨ੍ਹਾਂ ਕਿਹਾ ਸੀ ਕਿ ਸੁਪਰੀਮ ਕੋਰਟ ‘ਚ 34 ਜੱਜ ਹੋਣੇ ਚਾਹੀਦੇ ਹਨ, ਪਰ ਹੁਣ ਸਿਰਫ਼ 32 ਜੱਜ ਹਨ। ਕੁਝ ਜੱਜਾਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਜੁਲਾਈ ਦੇ ਦੂਜੇ ਹਫ਼ਤੇ ਤੱਕ ਸਿਰਫ਼ 28 ਜੱਜ ਹੀ ਰਹਿ ਜਾਣਗੇ। ਇਸ ਕਾਰਨ ਇਨ੍ਹਾਂ ਦੋਵਾਂ ਜੱਜਾਂ ਨੂੰ ਪਹਿਲਾਂ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।

Scroll to Top