Imran Khan

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਹਿੰਸਾ ਨਾਲ ਜੁੜੇ 8 ਮਾਮਲਿਆਂ ‘ਚ ਮਿਲੀ ਜ਼ਮਾਨਤ

ਚੰਡੀਗੜ੍ਹ, 23 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਅਲ-ਕਾਦਿਰ ਟਰੱਸਟ ਮਾਮਲੇ ‘ਚ ਸੁਣਵਾਈ ਲਈ ਰਾਵਲਪਿੰਡੀ ਸਥਿਤ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਦੀ ਅਦਾਲਤ ‘ਚ ਪਹੁੰਚੇ । ਇੱਥੇ NAB ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਖਾਨ ਪਹਿਲੀ ਵਾਰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋ ਰਹੇ ਹਨ। ਦੂਜੇ ਪਾਸੇ ਐੱਨਏਬੀ ਨੇ 1955 ਕਰੋੜ ਰੁਪਏ ਦੇ ਰਿਸ਼ਵਤ ਦੇ ਮਾਮਲੇ ‘ਚ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 31 ਮਈ ਤੱਕ ਜ਼ਮਾਨਤ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ ਇਸਲਾਮਾਬਾਦ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਹਿੰਸਾ ਨਾਲ ਜੁੜੇ 8 ਮਾਮਲਿਆਂ ‘ਚ ਖਾਨ ਨੂੰ 8 ਜੂਨ ਤੱਕ ਜ਼ਮਾਨਤ ਦਿੱਤੀ ਸੀ। ਇਹ ਮਾਮਲੇ ਉਸ ਸਮੇਂ ਨਾਲ ਸਬੰਧਤ ਹਨ ਜਦੋਂ ਤੋਸ਼ਾਖਾਨਾ ਕੇਸ ਵਿੱਚ ਖਾਨ ਦੀ ਪੇਸ਼ੀ ਦੌਰਾਨ ਇਸਲਾਮਾਬਾਦ ਜੁਡੀਸ਼ੀਅਲ ਕੰਪਲੈਕਸ ਵਿੱਚ ਹਿੰਸਾ ਭੜਕ ਗਈ ਸੀ। ਸੁਣਵਾਈ ਦੌਰਾਨ ਖਾਨ ਨੇ ਕਿਹਾ ਕਿ ਮੈਨੂੰ ਦੋ ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਹਰ ਵਾਰ ਜਦੋਂ ਮੈਂ ਘਰ ਤੋਂ ਬਾਹਰ ਨਿਕਲਦਾ ਹਾਂ ਤਾਂ ਮੈਂ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਰਿਹਾ ਹਾਂ।

Scroll to Top