ਪੰਜਾਬ ਰੋਡਵੇਜ਼

CM ਚੰਨੀ ਖਿਲਾਫ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਕੀਤਾ ਧਰਨਾ ਪ੍ਰਦਸ਼ਨ

ਚੰਡੀਗੜ੍ਹ 15 ਨਵੰਬਰ 2021 : ਪੰਜਾਬ ਰੋਡਵੇਜ਼ ਤੇ ਪੀ.ਆਈ.ਟੀ.ਸੀ, ਦੇ ਕੱਚੇ ਕਰਮਚਾਰੀਆਂ ਵਲੋਂ ਅੱਜ ਲੁਧਿਆਣਾ ਦੇ ਬੱਸ ਸਟੈਂਡ ਵਿਚ ਗੇਟ ਰੈਲੀਆਂ ਕੀਤੀਆਂ ਗਈਆਂ ਜਿਸ ਦੌਰਾਨ ਪੰਜਾਬ ਸਰਕਾਰ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ, ਮੁਲਾਜਮਾਂ ਨੇ ਕਿਹਾ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ 20 ਦਿਨ ਵਿਚ ਕੱਚੇ ਕਰਮਚਾਰੀਆ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿਤਾ ਸੀ ਤੇ ਹਾਲੇ ਤਕ ਮਸਲਾ ਹੱਲ ਨਹੀਂ ਹੋਇਆ ਹੈ, ਮੁਲਾਜਮਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆ ਗਈਆਂ ਤਾ 23 ਤਾਰੀਕ ਨੂੰ ਉਹ ਹੜਤਾਲ ਕਰਨਗੇ ਤੇ ਫਿਰ ਵੀ ਜੇਕਰ ਹੱਲ ਨਾ ਹੋਇਆ ਤਾ ਮੁਲਾਜਮਾਂ ਵਲੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ,
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਕੱਚੇ ਕਾਮਿਆਂ ਲਈ ਕੋਈ ਨੀਤੀ ਨਹੀਂ ਬਣਾਈ ਅਤੇ ਜੋ ਵਿਚਾਰ ਕੀਤਾ ਜਾ ਰਿਹਾ ਹੈ, ਉਸ ਦਾ ਕੋਈ ਭਰੋਸਾ ਨਹੀਂ ਹੈ। ਮੁਲਾਜ਼ਮਾਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੀ 23 ਤਰੀਕ ਨੂੰ ਹੜਤਾਲ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਸਰਕਾਰ ਨੂੰ ਖ਼ਤਰੇ ਵਿੱਚ ਨਾ ਪਾਇਆ ਗਿਆ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਬੱਸ ਸਟੈਂਡ ਦੋ ਘੰਟੇ ਵੀ ਬੰਦ ਰਹੇ ਤਾਂ ਉਨ੍ਹਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਜਾਵੇਗਾ।

Scroll to Top