July 4, 2024 11:29 pm
Amritsar

ਅੰਮ੍ਰਿਤਸਰ ‘ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ , 24 ਮਈ 2023: ਅੰਮ੍ਰਿਤਸਰ (Amritsar) ਦੇ ਪਿੰਡ ਸਠਿਆਲਾ ਵਿੱਚ ਅੱਜ ਇੱਕ ਨੌਜਵਾਨ ਦਾ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਨਾਂ ਜਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਨੂੰ ਅਣਪਛਾਤੇ ਵਿਅਕਤੀਆਂ ਨੇ 24-25 ਗੋਲੀਆਂ ਮਾਰੀਆਂ ਗਈਆਂ ਸਨ। ਜਰਨੈਲ ਸਿੰਘ ਦਾ ਸੰਬੰਧ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਦੱਸਿਆ ਜਾਂਦਾ ਹੈ। ਇਹ ਘਟਨਾ ਅੱਜ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਇਹ ਸਾਰੀ ਘਟਨਾ CCTV ‘ਚ ਕੈਦ ਹੋ ਗਈ |