ਚੰਡੀਗੜ੍ਹ, 28 ਮਈ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਅਸਪਤਾਲ (LNJP) ਹਸਪਤਾਲ ਵਿੱਚ ਦਾਖਲ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendra Jain) ਨਾਲ ਮੁਲਾਕਾਤ ਕੀਤੀ। ਲੋਕਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ਪਹੁੰਚਦੇ ਹੀ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਨੂੰ ਜੱਫੀ ਪਾ ਲਈ। ਇਸ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਤੋਂ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਲਈ।
ਮੁਲਾਕਾਤ ਤੋਂ ਬਾਅਦ ਟਵੀਟ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਆਪਣੇ ਸਾਬਕਾ ਮੰਤਰੀ ਬਾਰੇ ਲਿਖਿਆ- ‘ਅੱਜ ਮੈਂ ਇਕ ਬਹਾਦਰ ਵਿਅਕਤੀ ਨੂੰ ਮਿਲਿਆ ਜੋ ਅੱਜ ਦੇ ਦੌਰ ਦਾ ਹੀਰੋ ਹੈ’। ਸਤੇਂਦਰ ਜੈਨ (Satyendra Jain) ਬੁੱਧਵਾਰ ਨੂੰ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗ ਗਏ ਸਨ। ਉਹ ਚੱਕਰ ਆਉਣ ਕਾਰਨ ਡਿੱਗ ਪਏ ਸਨ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਪੰਡਿਤ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਸੀ। ਹਾਲਤ ਵਿਗੜਨ ‘ਤੇ LNJP ਲਿਆ ਗਿਆ। ਦੱਸ ਦਈਏ ਕਿ ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 6 ਹਫਤਿਆਂ ਯਾਨੀ 42 ਦਿਨਾਂ ਦੀ ਜ਼ਮਾਨਤ ਦਿੱਤੀ ਗਈ ਹੈ |