Amritsar Police

ਅੰਮ੍ਰਿਤਸਰ ਪੁਲਿਸ ਨੇ 24 ਘੰਟਿਆਂ ‘ਚ 2 ਲੁਟੇਰਿਆਂ ਨੂੰ ਕੀਤਾ ਕਾਬੂ, ਖੋਹਿਆ ਮੋਬਾਈਲ ਬਰਾਮਦ

ਅੰਮ੍ਰਿਤਸਰ 28 ਮਈ 2023: ਅੰਮ੍ਰਿਤਸਰ ਪੁਲਿਸ (Amritsar Police) ਨੇ ਈ-ਰਿਕਸ਼ਾ ਚਾਲਕ ਲਵਕੁਸ਼ ਪੁੱਤਰ ਕਾਲੂ ਵਾਸੀ ਸੁੰਦਰ ਨਗਰ ਮੁਸਤਫਾਬਾਦ ਬਟਾਲਾ ਰੋਡ ਅੰਮ੍ਰਿਤਸਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਉਕਤ ਲੁਟੇਰਿਆਂ ਨੇ ਰਾਤ ਸਮੇਂ ਸ਼ਿਕਾਇਤਕਰਤਾ ਦਾ ਮੋਬਾਈਲ ਖੋਹ ਲਿਆ ਸੀ। ਜਿਸ ਤੋਂ ਬਾਅਦ ਲਵਕੁਸ਼ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਨੇ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਮੋਬਾਈਲ ਨੂੰ ਟਰੇਸ ਕਰਕੇ ਮੋਬਾਈਲ ਖੋਹਣ ਵਾਲੇ ਅਸ਼ੋਕ ਕੁਮਾਰ ਅਤੇ ਜਗਦੀਸ਼ ਕੁਮਾਰ ਉਰਫ਼ ਰਮਨ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕੋਲੋਂ ਖੋਹਿਆ ਮੋਬਾਈਲ ਵੀ ਬਰਾਮਦ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕੇਸਾਂ ਦੀ ਜਾਂਚ ਜਾਰੀ ਹੈ।

Scroll to Top