Sidhu Moosewala

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਹੋਇਆ ਪੂਰਾ, ਪਰਿਵਾਰ ਪੁਲਿਸ ਦੀ ਕਾਰਵਾਈ ਤੋਂ ਨਾਖੁਸ਼

ਚੰਡੀਗੜ੍ਹ, 29 ਮਈ 2023: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜ਼ਾਮ ਦਿੱਤਾ ਸੀ। ਜਿਸ ‘ਚ ਲਾਰੈਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਦੱਸਿਆ ਜਾਂਦਾ ਹੈ ।

ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। 4 ਮੁਲਜ਼ਮ ਵਿਦੇਸ਼ ਬੈਠੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ। ਅਦਾਲਤ ਵਿੱਚ 1850 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੂਸੇਵਾਲਾ ਦਾ ਪਰਿਵਾਰ ਇਸ ਤੋਂ ਨਾਖੁਸ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾੜੇ ਦੇ ਕਾਤਲ ਹੀ ਫੜੇ ਗਏ। ਜਿਨ੍ਹਾਂ ਦੀ ਮੂਸੇਵਾਲਾ ਨਾਲ ਦੁਸ਼ਮਣੀ ਸੀ, ਜਿਨ੍ਹਾਂ ਨੇ ਸਾਰੀ ਸਾਜ਼ਿਸ਼ ਰਚੀ, ਉਹ ਚਿਹਰੇ ਅਜੇ ਤੱਕ ਫੜੇ ਨਹੀਂ ਗਏ।

Scroll to Top