ਚੰਡੀਗੜ੍ਹ 16 ਨਵੰਬਰ 2021 : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪੰਜਾਬ ਅਤੇ ਹਰਿਆਣਾ ਦੇ ਦੋ ਦਿਨਾਂ ਦੌਰੇ ‘ਤੇ ਹਨ। ਦੱਸ ਦਈਏ ਕਿ ਰਾਸ਼ਟਰਪਤੀ ਕੋਵਿੰਦ ਮੰਗਲਵਾਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਸ਼ਤਾਬਦੀ ਸਾਲ ਦੇ ਸਮਾਰੋਹ ‘ਚ ਜਾਣਗੇ। ਕੁਝ ਦੇਰ ਪਹਿਲਾਂ ਹੀ ਰਾਸ਼ਟਰਪਤੀ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚ ਗਏ।
ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਰਾਸ਼ਟਰਪਤੀ ਦਾ ਚੰਡੀਗੜ੍ਹ ਪੁੱਜਣ ‘ਤੇ ਸਵਾਗਤ ਕੀਤਾ।