Bathinda Central Jail

ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਬਠਿੰਡਾ , 06 ਜੂਨ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਵਿੱਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਹੈ | ਹੜਤਾਲ ਦੇ ਤੀਜੇ ਦਿਨ ਵੀ ਗੈਂਗਸਟਰਾਂ ਵੱਲੋਂ ਜੇਲ੍ਹ ਅੰਦਰ ਟੀਵੀ ਲਗਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਭੁੱਖ ਹੜਤਾਲ ‘ਤੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 11 ਮਈ ਨੂੰ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ, ਜੋ ਲਗਾਤਾਰ ਚਾਰ ਦਿਨ ਜਾਰੀ ਰਹੀ, ਫਿਰ ਬਠਿੰਡਾ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਜੇਲ੍ਹ ਵਿੱਚ ਜਾ ਕੇ ਗੈਂਗਸਟਰਾਂ ਨੂੰ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕਰਨਗੇ, ਜਿਸ ਤੋਂ ਬਾਅਦ ਗੈਂਗਸਟਰਾਂ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ, ਕਈ ਦਿਨਾਂ ਬਾਅਦ ਵੀ ਮੰਗਾਂ ਨਾ ਮੰਨੇ ਜਾਣ ‘ਤੇ ਗੈਂਗਸਟਰਾਂ ਨੇ ਮੁੜ ਧਰਨਾ ਸ਼ੁਰੂ ਕਰ ਦਿੱਤਾ। ਭੁੱਖ ਹੜਤਾਲ ਸ਼ੁਰੂ ਕਰ ਦਿੱਤੀ |

ਇਸ ਮਾਮਲੇ ਵਿੱਚ ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਭੁੱਖ ਹੜਤਾਲ ਖਤਮ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਕੀਤੀ ਜਾ ਰਹੀ ਮੰਗ ਨਜਾਇਜ਼ ਹੈ, ਜੋ ਪੂਰੀ ਨਹੀਂ ਕੀਤੀ ਜਾ ਸਕਦੀ, ਉਨ੍ਹਾਂ ਨੂੰ ਵੀ ਇਹ ਹੜਤਾਲ ਖ਼ਤਮ ਕਰਨੀ ਚਾਹੀਦੀ ਹੈ।

ਵਿਦੇਸ਼

Scroll to Top