ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਲੈ ਕੇ ਅਹਿਮ ਫੈਸਲਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਦੀ ਸਮੀਖਿਆ ਕਰਨ ਦੀ ਤਿਆਰੀ ਕਰ ਰਹੀ ਹੈ। ਓ.ਪੀ.ਐਸ. ਦੀ ਬਹਾਲੀ ਲਈ ਪੰਜਾਬ ਸਰਕਾਰ ਵੱਲੋਂ 3 ਟੀਮਾਂ ਦਾ ਗਠਨ ਕੀਤਾ ਗਿਆ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਹਰ ਟੀਮ ਵਿੱਚ ਦੋ ਅਧਿਕਾਰੀ ਸ਼ਾਮਲ ਹੋਣਗੇ। ਅਤੇ ਟੀਮਾਂ ਵੱਲੋਂ ਸਮੀਖਿਆ ਇਸ ਮਹੀਨੇ ਤੋਂ ਹੀ ਸ਼ੁਰੂ ਹੋ ਜਾਵੇਗੀ। ਇਨ੍ਹਾਂ ਟੀਮਾਂ ਵੱਲੋਂ ਕਾਂਗਰਸ ਸਰਕਾਰ ਵੇਲੇ ਰਾਜਾਂ ਦੇ ਓ.ਪੀ.ਐਸ. ਸਕਿਮ ਦੀ ਸਮੀਖਿਆ ਕੀਤੀ ਜਾਵੇਗੀ।




