ਚੰਡੀਗੜ੍ਹ 07 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ (Kharar) ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਸਿਸਟਮ ਨੂੰ ਲਗਾਤਾਰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਹਸਪਤਾਲ ਵਿੱਚ ਪ੍ਰੇਸ਼ਾਨੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ | ਹਸਪਤਾਲ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਮੌਜੂਦ ਰਹੇ |
ਅਪ੍ਰੈਲ 24, 2025 11:19 ਪੂਃ ਦੁਃ