ਸੰਗਰੂਰ , 07 ਜੂਨ 2023: ਵਿਜੀਲੈਂਸ ਟੀਮ ਅੱਜ ਕਾਂਗਰਸ ਸਰਕਾਰ ਦੇ ਸਾਬਕਾ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਦੀ ਸੰਗਰੂਰ ਸਥਿਤ ਰਿਹਾਇਸ਼ ‘ਤੇ ਪਹੁੰਚੀ ਹੈ । ਡੀਐਸਪੀ ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਵਿਜੀਲੈਂਸ ਟੀਮ ਨੇ ਵਿਜੈ ਇੰਦਰ ਸਿੰਗਲਾ ਦੇ ਘਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਮੰਗਲਵਾਰ ਨੂੰ ਵਿਜੈ ਇੰਦਰ ਸਿੰਗਲਾ ਦੇ ਪਟਿਆਲਾ ਸਥਿਤ ਘਰ ਦੀ ਵੀ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਗਈ ਸੀ। ਸਿੰਗਲਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਅਪ੍ਰੈਲ 24, 2025 11:09 ਪੂਃ ਦੁਃ