July 5, 2024 12:20 am
Chandigarh Meteorological Department

ਪੰਜਾਬ ‘ਚ ਗਰਮੀ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਚੰਡੀਗੜ੍ਹ,10 ਜੂਨ 2023: ਭਾਵੇਂ ਜੂਨ ਦੇ ਪਹਿਲੇ ਹਫ਼ਤੇ ਪੰਜਾਬ ‘ਚ ਪਿਛਲੇ ਦਿਨਾਂ ‘ਚ ਹੋਈ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਸੂਬੇ ਦਾ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।

ਮੌਸਮ ਵਿਭਾਗ Meteorological Department) ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ, ਜਦਕਿ 12 ਜੂਨ ਨੂੰ ਹਵਾਵਾਂ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ।