Kapurthala

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਿਲਟਰੀ ਰੰਗ ਦੀਆਂ ਵਰਦੀਆਂ ਅਤੇ ਵਾਹਨਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

ਚੰਡੀਗੜ੍ਹ, 12 ਜੂਨ 2023: ਕਪੂਰਥਲਾ ਜ਼ਿਲ੍ਹਾ ਮੈਜਿਸਟਰੇਟ ਕੈਪਟਨ ਕਰਨੈਲ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਕਪੂਰਥਲਾ (Kapurthala) ਦੀ ਹੱਦ ਅੰਦਰ ਮਿਲਟਰੀ ਰੰਗ ਦੀ ਵਰਦੀ ਅਤੇ ਉਸੇ ਰੰਗ ਦੇ ਵਾਹਨਾਂ ਦੀ ਵਰਤੋਂ ਭਾਰਤੀ ਫ਼ੌਜ ਤੋਂ ਇਲਾਵਾ ਕੋਈ ਵੀ ਵਿਅਕਤੀ ਨਹੀਂ ਕਰੇਗਾ |

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਫੌਜ ਵੱਲੋਂ ਵਰਤੀ ਜਾਂਦੀ ਹਰੇ ਰੰਗ (ਮਿਲਟਰੀ ਕਲਰ) ਦੀ ਵਰਦੀ ਅਤੇ ਵਾਹਨਾਂ ਆਦਿ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਕਿਉਂਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਇਸ ਰੰਗ ਦੀ ਵਰਦੀ ਅਤੇ ਵਾਹਨਾਂ ਆਦਿ ਦੀ ਵਰਤੋਂ ਕਰ ਸਕਦਾ ਹੈ। ਗੈਰ-ਕਾਨੂੰਨੀ ਕਾਰਵਾਈਆਂ ਜਾਂ ਹਿੰਸਕ ਘਟਨਾਵਾਂ ਵੀ ਕਰ ਸਕਦੀਆਂ ਹਨ, ਜਿਸ ਨਾਲ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਖ਼ਤਰਾ ਹੋ ਸਕਦਾ ਹੈ। ਹਰੇ ਰੰਗ ਦੀਆਂ ਵਰਦੀਆਂ ਅਤੇ ਆਮ ਲੋਕਾਂ ਦੁਆਰਾ ਵਰਤੇ ਜਾਂਦੇ ਸਮਾਨ ਰੰਗ ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਵਾਹਨਾਂ ਦੀ ਵਰਤੋਂ ਤੁਰੰਤ ਬੰਦ ਕੀਤੀ ਜਾਵੇ। ਜਾਰੀ ਇਹ ਹੁਕਮ 04/08/2023 ਤੱਕ ਲਾਗੂ ਰਹੇਗਾ।

Scroll to Top