ਚੰਡੀਗੜ੍ਹ, 15 ਜੂਨ 2023: ਲੁਧਿਆਣਾ ਪੁਲਿਸ (Ludhiana Police) ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 8.49 ਕਰੋੜ ਦੀ ਲੁੱਟ ਦੇ ਮਾਮਲੇ ‘ਚ ਹੁਣ ਤੱਕ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ | ਇਸਦੇ ਨਾਲ ਹੀ ਫੜੇ ਗਏ ਮਨਜਿੰਦਰ ਮਨੀ ਦੇ ਘਰੋਂ 50 ਲੱਖ ਰੁਪਏ ਬਰਾਮਦ ਹੋਏ ਹਨ ਜਦਕਿ ਨਰਿੰਦਰ ਕੋਲੋਂ 25 ਲੱਖ ਰੁਪਏ ਬਰਾਮਦ ਹੋਏ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਦੇ ਮਾਸਟਰਮਾਈਂਡ ਮਨਦੀਪ ਕੌਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ। ਬੀਤੇ ਦਿਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਰੀਬ 5 ਕਰੋੜ ਰੁਪਏ ਬਰਾਮਦ ਕੀਤੇ ਸਨ ਅਤੇ ਅੱਜ ਕਰੀਬ 75 ਲੱਖ ਰੁਪਏ ਬਰਾਮਦ ਹੋਏ ਹਨ |