ਚੰਡੀਗੜ੍ਹ, 15 ਜੂਨ 2023: ਕਈ ਮਹੀਨਿਆਂ ਦੀਆਂ ਕਿਆਸ ਅਰਾਈਆਂ ਨੂੰ ਖਤਮ ਕਰਦੇ ਹੋਏ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਏਸ਼ੀਆ ਕੱਪ ਕਰਵਾਉਣ ਦਾ ਐਲਾਨ ਕਰ ਦਿੱਤਾ। ਛੇ ਟੀਮਾਂ ਦੇ ਇਸ ਟੂਰਨਾਮੈਂਟ ਵਿੱਚ ਮੇਜ਼ਬਾਨ ਪਾਕਿਸਤਾਨ ਵਿੱਚ ਚਾਰ ਅਤੇ ਸ੍ਰੀਲੰਕਾ ਵਿੱਚ ਨੌਂ ਮੈਚ ਖੇਡੇ ਜਾਣਗੇ। ਟੂਰਨਾਮੈਂਟ 31 ਅਗਸਤ ਨੂੰ 50 ਓਵਰਾਂ ਦੇ ਫਾਰਮੈਟ ਵਿੱਚ ਸ਼ੁਰੂ ਹੋਵੇਗਾ, ਜਦਕਿ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। ਹਾਲਾਂਕਿ, ਵਿਸਤ੍ਰਿਤ ਸ਼ਡਿਊਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਨਜਮ ਸੇਠੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਹਾਲਾਤਾਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਹਾਈਬ੍ਰਿਡ ਮਾਡਲ ਸਭ ਤੋਂ ਵਧੀਆ ਵਿਕਲਪ ਹੈ। ਸੇਠੀ ਨੇ ਇਸ ਦੌਰਾਨ ਭਾਰਤੀ ਟੀਮ ਦੇ ਪਾਕਿਸਤਾਨ ਨਾ ਜਾਣ ‘ਤੇ ਵੀ ਦੁੱਖ ਪ੍ਰਗਟ ਕੀਤਾ।