Kupwara

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸੁਰੱਖਿਆ ਬਲਾਂ ਵੱਲੋਂ ਪੰਜ ਅੱਤਵਾਦੀ ਢੇਰ, ਆਪਰੇਸ਼ਨ ਜਾਰੀ

ਚੰਡੀਗੜ੍ਹ,16 ਜੂਨ 2023: ਜੰਮੂ-ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲੇ ‘ਚ ਕੰਟਰੋਲ ਰੇਖਾ ਦੇ ਜੁਮਾਗੁੰਡ ਇਲਾਕੇ ‘ਚ ਮੁਕਾਬਲੇ ਦੌਰਾਨ 5 ਅੱਤਵਾਦੀ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਸੁਰੱਖਿਆ ਬਲਾਂ ਦਾ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਮੌਕੇ ‘ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਮੌਕੇ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ।

ਅਧਿਕਾਰੀਆਂ ਮੁਤਾਬਕ ਸ਼ੁੱਕਰਵਾਰ ਸਵੇਰੇ ਇਲਾਕੇ ‘ਚ ਅੱਤਵਾਦੀਆਂ ਦੇ ਇਕ ਸਮੂਹ ਦੇ ਸਰਗਰਮ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਜਦੋਂ ਸੁਰੱਖਿਆ ਬਲ ਇੱਕ ਛੁਪਣਗਾਹ ਵੱਲ ਵਧੇ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਪੰਜ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ।

ਮੰਗਲਵਾਰ ਨੂੰ ਮਾਰੇ ਗਏ ਦੋ ਅੱਤਵਾਦੀ

ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਆਪਰੇਸ਼ਨ ਡੋਗਾ ਨਰ ਤਹਿਤ ਮੰਗਲਵਾਰ ਨੂੰ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫੌਜ ਮੁਤਾਬਕ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਦੋਵੇਂ ਪਾਕਿਸਤਾਨੀ ਹੋਣ ਦਾ ਸ਼ੱਕ ਹੈ।

ਫੌਜ ਦੇ ਇੱਕ ਅਧਿਕਾਰੀ ਦੇ ਅਨੁਸਾਰ, ਜੰਮੂ-ਕਸ਼ਮੀਰ ਪੁਲਿਸ ਅਤੇ ਹੋਰ ਸਹਿਯੋਗੀ ਏਜੰਸੀਆਂ ਤੋਂ ਮਾਛਿਲ ਸੈਕਟਰ ਵਿੱਚ ਅੱਤਵਾਦੀਆਂ ਦੁਆਰਾ ਘੁਸਪੈਠ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਦੇ ਆਧਾਰ ‘ਤੇ 12 ਅਤੇ 13 ਜੂਨ ਦੀ ਦਰਮਿਆਨੀ ਰਾਤ ਨੂੰ ਮਾਛਿਲ ਸੈਕਟਰ ਦੇ ਡੋਗਾ ਨਾਰ ਇਲਾਕੇ ਨੂੰ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਘੇਰ ਲਿਆ ਸੀ। ਇਸ ਦੌਰਾਨ ਕਈ ਥਾਵਾਂ ‘ਤੇ ਮੋਰਚੇ ਬਣਾਏ ਗਏ ਸਨ।ਇਕ ਫੌਜੀ ਅਧਿਕਾਰੀ ਮੁਤਾਬਕ ਜੰਗਲੀ ਇਲਾਕਾ ਹੋਣ ਕਾਰਨ ਵਿਸ਼ੇਸ਼ ਸਾਵਧਾਨੀ ਰੱਖਦੇ ਹੋਏ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਦੇ ਜਵਾਨ ਰਾਤ ਭਰ ਔਖੇ ਇਲਾਕੇ ਵਿੱਚ ਮੋਰਚਾ ਸੰਭਾਲਦੇ ਰਹੇ।

Scroll to Top