ਅੰਮ੍ਰਿਤਸਰ, 17 ਜੂਨ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਗਿਆ ਹੈ। ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਹੁਣ ਰਿਟਰੀਟ ਸ਼ਾਮ 6 ਵਜੇ ਦੀ ਬਜਾਏ 6.30 ਵਜੇ ਹੋਵੇਗੀ। ਇਹ ਫੈਸਲਾ ਗਰਮੀ ਵਧਣ ਅਤੇ ਦਿਨ ਲੰਮਾ ਹੋਣ ਤੋਂ ਬਾਅਦ ਲਿਆ ਗਿਆ ਹੈ। ਇਹ ਹੁਕਮ ਬੀਤੀ ਸ਼ਾਮ ਤੋਂ ਲਾਗੂ ਹੋ ਗਏ ਹਨ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਦੇਸ਼ ਵਿਚ ਤਿੰਨ ਥਾਵਾਂ ‘ਤੇ ਰੀਟਰੀਟ ਸੈਰੇਮਨੀ ਹੁੰਦੀ ਹੈ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ। ਅੰਮ੍ਰਿਤਸਰ, ਫਾਜ਼ਲਿਕਾ ਅਤੇ ਫਿਰੋਜ਼ਪੁਰ ਜ਼ਿਲਿਆਂ ‘ਚ ਆਯੋਜਿਤ ਇਸ ਰੀਟਰੀਟ ਸੈਰੇਮਨੀ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੈਲਾਨੀ ਪਹੁੰਚਦੇ ਹਨ।