Monsoon

Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਬਾਰਿਸ਼ ਪੈਣ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 23 ਜੂਨ 2023: ਪੰਜਾਬ ਵਿੱਚ ਜੂਨ ਦਾ ਮਹੀਨਾ ਬਾਰਿਸ਼ (Rain) ਨਾਲ ਸ਼ੁਰੂ ਹੋਇਆ ਸੀ ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਫਿਰ ਵਾਧਾ ਹੋਇਆ ਹੈ ਅਤੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ । ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲੇਗੀ। 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿੱਚ ਯਾਨੀ 29 ਜੂਨ ਤੱਕ ਪੰਜਾਬ ਵਿੱਚ ਔਸਤਨ 10 ਐਮਐਮ ਬਾਰਿਸ਼ ਪੈ ਸਕਦੀ ਹੈ। ਪਰ 30 ਜੁਲਾਈ ਤੋਂ 6 ਜੁਲਾਈ ਦਰਮਿਆਨ ਘੱਟ ਬਾਰਿਸ਼ ਹੋਵੇਗੀ ਅਤੇ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ।

ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇਸ ਮਹੀਨੇ ਹੁਣ ਤੱਕ 43.6 MM ਬਾਰਿਸ਼ (Rain) ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਆਮ ਤੌਰ ‘ਤੇ 31.9 MM ਬਾਰਿਸ਼ ਹੁੰਦੀ ਹੈ। ਪੰਜਾਬ ਵਿੱਚ ਇਸ ਸਾਲ 37 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 24 ਤਾਰੀਖ਼ ਨੂੰ ਪੂਰੇ ਮਾਝਾ, ਦੁਆਬਾ ਅਤੇ ਮਾਲਵੇ ਦੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। 25-26 ਜੂਨ ਨੂੰ ਪੂਰੇ ਪੰਜਾਬ ਵਿੱਚ ਬਾਰਿਸ਼ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

Scroll to Top