Ludhiana

ਗੱਡੀ ‘ਤੇ ਕਾਂਗਰਸੀ MLA ਦਾ ਜਾਅਲੀ ਸਟਿੱਕਰ ਲਗਾ ਕੇ ਘੁੰਮ ਰਹੇ ਨੌਜਵਾਨ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

ਲੁਧਿਆਣਾ, 23 ਜੂਨ 2023: ਥਾਣਾ ਸਦਰ ਲੁਧਿਆਣਾ (Ludhiana) ਦੇ ਅਧੀਨ ਆਉਂਦੇ ਮਾਲੇਰਕੋਟਲਾ ਰੋਡ ‘ਤੇ ਨਾਕਾਬੰਦੀ ਦੌਰਾਨ ਇਕ ਇਨੋਵਾ ਕਾਰ ਚਾਲਕ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜੋ ਕਿ ਵਿਧਾਇਕ ਦਾ ਜਾਅਲੀ ਸਟਿੱਕਰ ਲਗਾ ਕੇ ਘੁੰਮ ਰਿਹਾ ਸੀ ਅਤੇ ਉਸ ਦੀ ਕਾਰ ‘ਤੇ ਹੂਟਰ ਵੀ ਲਗਾਇਆ ਹੋਇਆ ਸੀ। ਗੱਡੀ ਦੇ ਅਗਲੇ ਪਾਸੇ ਕਾਂਗਰਸ ਪਾਰਟੀ ਦਾ ਝੰਡਾ ਲੱਗਾ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

ਸਦਰ ਥਾਣੇ ਦੇ ਐਸਐਚਓ ਗਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਮੁਲਜ਼ਮ ਦਾ ਨਾਂ ਹਰਪ੍ਰੀਤ ਸਿੰਘ ਹੈ ਅਤੇ ਕਬਾੜ ਦਾ ਕੰਮ ਕਰਦਾ ਹੈ | ਉਹ ਲੁਧਿਆਣਾ ਦੇ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 420, 419, 170, 171, 188 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਟਿੱਕਰ ਲਗਾ ਕੇ ਘੁੰਮਣਾ ਲੋਕਾਂ ਨੂੰ ਗੁੰਮਰਾਹ ਕਰਨਾ ਅਤੇ ਕਾਨੂੰਨ ਤੋੜਨਾ ਅਪਰਾਧ ਹੈ।

 

Scroll to Top