Tarn Taran

BSF ਵੱਲੋਂ ਤਰਨ ਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜ਼ਿਸ਼ ਨਾਕਾਮ

ਚੰਡੀਗੜ੍ਹ, 24 ਜੂਨ 2023: ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸ਼ਨੀਵਾਰ ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ । ਪਾਕਿਸਤਾਨੀ ਤਸਕਰਾਂ ਦਾ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਇਆ ਹੈ, ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀ ਚਲਾ ਕੇ ਡਰੋਨ ਨੂੰ ਡੇਗ ਦਿੱਤਾ। ਇਸਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਇਸ ਨਾਲ ਸਬੰਧਤ ਹੋਰ ਸ਼ੱਕੀ ਵਸਤੂਆਂ ਨੂੰ ਵੀ ਬਰਾਮਦ ਕੀਤਾ ਜਾ ਸਕੇ।

ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਤਰਨ ਤਾਰਨ (Tarn Taran) ਦੇ ਸਰਹੱਦੀ ਪਿੰਡ ਲਖਨਾ ਵਿੱਚ ਵਾਪਰੀ ਹੈ । ਬੀਐਸਐਫ ਦੇ ਜਵਾਨ ਗਸ਼ਤ ‘ਤੇ ਸਨ ਜਦੋਂ ਉਨ੍ਹਾਂ ਨੇ ਡਰੋਨ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਆਵਾਜ਼ ਆਉਣੀ ਬੰਦ ਹੋ ਗਈ। ਜਵਾਨਾਂ ਵੱਲੋਂ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਡਰੋਨ ਸਵੇਰੇ ਹੀ ਖੇਤਾਂ ਵਿੱਚ ਡਿੱਗਿਆ ਮਿਲਿਆ।

ਮੁੱਢਲੀ ਜਾਂਚ ਤੋਂ ਬਾਅਦ ਛੇਤੀ ਹੀ ਬਰਾਮਦ ਕੀਤੇ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਇਸ ਦੀਆਂ ਉਡਾਣਾਂ, ਸਥਿਤੀ ਅਤੇ ਉਡਾਣ ਦੇ ਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ |

Scroll to Top