ਮੋਹਾਲੀ, 27 ਜੂਨ 2023: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Sidhu) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਤੀਜੀ ਵਾਰ ਵਿਜੀਲੈਂਸ ਬਿਊਰੋ ਮੋਹਾਲੀ ਸਾਹਮਣੇ ਰਿਕਾਰਡ ਸਮੇਤ ਪੇਸ਼ ਹੋਏ। ਪਿਛਲੀ ਵਾਰ ਜਦੋਂ ਬਲਬੀਰ ਸਿੱਧੂ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ ਤਾਂ ਸੰਬੰਧਿਤ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਪ੍ਰੋਫਾਰਮਾ ਦਿੱਤਾ ਗਿਆ ਸੀ ਅਤੇ ਆਦੇਸ਼ ਦਿੱਤੇ ਗਏ ਸਨ ਕਿ ਉਸ ਨੂੰ ਆਪਣੀ ਜਾਇਦਾਦ ਨਾਲ ਸਬੰਧਤ ਸਾਰੇ ਪ੍ਰਾਪਰਟੀ ਸੰਬੰਧੀ ਵੇਰਵਾ ਜਮ੍ਹਾ ਕਰਵਾਉਣ ।
ਵਿਜੀਲੈਂਸ ਵੱਲੋਂ ਕਰੀਬ 6 ਘੰਟੇ ਦੀ ਪੁੱਛਗਿੱਛ ਕੀਤੀ ਗਈ, ਪੁੱਛਗਿੱਛ ਬਾਅਦ ਬਲਬੀਰ ਸਿੱਧੂ ਨੇ ਦੱਸਿਆ ਕਿ ਅੱਜ ਮੈਂ ਆਪਣੇ ਬੈਂਕ ਖਾਤਿਆਂ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵਿਜੀਲੈਂਸ ਬਿਊਰੋ ਦੇ ਸਬੰਧਤ ਅਧਿਕਾਰੀਆਂ ਨੂੰ ਸੌਂਪ ਦਿੱਤੇ ਹਨ।ਉਨ੍ਹਾਂ ਕਿਹਾ ਕਿ ਜਦੋਂ ਵੀ ਮੈਨੂੰ ਵਿਜੀਲੈਂਸ ਬਿਊਰੋ ਵੱਲੋਂ ਅਗਲੇਰੀ ਜਾਂਚ ਲਈ ਬੁਲਾਇਆ ਜਾਵੇਗਾ ਤਾਂ ਮੈਂ ਅੱਗੇ ਪੇਸ਼ ਹੋਵਾਂਗਾ।