ਫਿਰੋਜ਼ਪੁਰ , 28 ਜੂਨ 2023: ਫਿਰੋਜ਼ਪੁਰ ਸੈਕਟਰ ਦੇ ਸੀਮਾ ਸੁਰੱਖਿਆ ਬਲ ਦੁਆਰਾ ਇੱਕ ਅਣਜਾਣੇ ਵਿੱਚ ਭਾਰਤੀ ਸਰਹੱਦ ‘ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ (Pakistan Rangers) ਨੂੰ ਸੌਂਪ ਦਿੱਤਾ | ਮਿਲੀ ਜਾਣਕਾਰੀ ਅਨੁਸਾਰ 27 ਜੂਨ 2023 ਨੂੰ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦੀ ਵਾੜ ਦੇ ਨਜਦੀਕ ਤੋਂ ਫੜਿਆ ਸੀ। ਜੋ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਕੋਲ ਪੈਂਦੇ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਸੀ।
ਜਿਸਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਫੜਿਆ ਗਿਆ ਵਿਅਕਤੀ ਪਾਕਿਸਤਾਨ ਨਾਗਰਿਕ ਹੈ। ਜੋ ਅਣਜਾਣੇ ਵਿੱਚ ਭਾਰਤੀ ਖੇਤਰ ‘ਚ ਦਾਖਲ ਹੋ ਗਿਆ ਹੈ। ਉਸ ਕੋਲੋਂ ਕੁਝ ਵੀ ਇਤਰਾਜ਼ਯੋਗ ਚੀਜ ਬਰਾਮਦ ਨਹੀਂ ਹੋਈ, ਜਿਸਤੋਂ ਬਾਅਦ, 27 ਜੂਨ 2023 ਨੂੰ ਲਗਭਗ 05:10 ਵਜੇ, ਅਣਜਾਣੇ ਵਿੱਚ ਸਰਹੱਦ ਪਾਰ ਕਰਦੇ ਫੜੇ ਗਏ ਪਾਕਿਸਤਾਨੀ ਨਾਗਰਿਕ ਨੂੰ ਮਨੁੱਖੀ ਆਧਾਰ ‘ਤੇ ਪਾਕਿਸਤਾਨ ਰੇਂਜਰਾਂ (Pakistan Rangers) ਦੇ ਹਵਾਲੇ ਕਰ ਦਿੱਤਾ ਗਿਆ।