ਚੰਡੀਗੜ੍ਹ, 04 ਜੁਲਾਈ 2023: ਉਦਯੋਗਪਤੀ ਅਨਿਲ ਅੰਬਾਨੀ (Tina Ambani) ਦੀ ਪਤਨੀ ਟੀਨਾ ਅੰਬਾਨੀ ਅੱਜ ਮੁੰਬਈ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਦਫ਼ਤਰ ਵਿੱਚ ਪੇਸ਼ ਹੋਈ। ਕੱਲ੍ਹ ਫੇਮਾ ਮਾਮਲੇ ਵਿੱਚ ਅਨਿਲ ਅੰਬਾਨੀ ਦਾ ਬਿਆਨ ਦਰਜ ਕੀਤਾ ਗਿਆ ਸੀ। ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਕਾਨੂੰਨ ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿੱਚ ਸੋਮਵਾਰ ਨੂੰ ਇੱਥੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ।
ਅਧਿਕਾਰੀਆਂ ਨੇ ਦੱਸਿਆ ਕਿ ਅੰਬਾਨੀ (64) ਫਾਰੇਨ ਐਕਸਚੇਂਜ ਮੈਨੇਜਮੈਂਟ ਐਕਟ (ਫੇਮਾ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਗਏ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਬਲਾਰਡ ਅਸਟੇਟ ਖੇਤਰ ‘ਚ ਸੰਘੀ ਏਜੰਸੀ ਦੇ ਦਫਤਰ ‘ਚ ਪੇਸ਼ ਹੋਏ। ਅਨਿਲ ਅੰਬਾਨੀ ਯੈੱਸ ਬੈਂਕ ਦੇ ਪ੍ਰਮੋਟਰ ਰਾਣਾ ਕਪੂਰ ਅਤੇ ਹੋਰਾਂ ਦੇ ਖਿਲਾਫ ਮਨੀ ਲਾਂਡਰਿੰਗ ਮਾਮਲੇ ਵਿੱਚ 2020 ਦੇ ਸ਼ੁਰੂ ਵਿੱਚ ਈਡੀ ਦੇ ਸਾਹਮਣੇ ਪੇਸ਼ ਹੋਏ ਸਨ।