ਅੰਮ੍ਰਿਤਸਰ, 04 ਜੁਲਾਈ 2023: ਸ. ਭਗਵੰਤ ਸਿੰਘ ਧੰਗੇੜਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਮੌਜੂਦਾ ਸਮੇਂ ਉਹ ਸ਼੍ਰੋਮਣੀ ਕਮੇਟੀ ਦੇ ਸਬ-ਆਫ਼ਿਸ ਚੰਡੀਗੜ੍ਹ ਵਿਖੇ ਇੰਚਾਰਜ ਵਜੋਂ ਤਾਇਨਾਤ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਨਵੇਂ ਜਨਰਲ ਮੈਨੇਜਰ ਵਜੋਂ ਸ. ਭਗਵੰਤ ਸਿੰਘ ਧੰਗੇੜਾ ਦੇ ਨਾਲ-ਨਾਲ ਐਡੀਸ਼ਨਲ ਮੈਨੇਜਰ ਸ. ਨਿਸ਼ਾਨ ਸਿੰਘ ਨੂੰ ਸਰਾਵਾਂ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਮੈਨੇਜਰ ਸ. ਨਰਿੰਦਰ ਸਿੰਘ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਾਇਨਾਤ ਕੀਤਾ ਗਿਆ ਹੈ। ਖਰੀਦ ਵਿਭਾਗ ਵਿਖੇ ਸੁਪਰਵਾਈਜ਼ਰ ਵਜੋਂ ਕਾਰਜਸ਼ੀਲ ਸ. ਸਤਿੰਦਰ ਸਿੰਘ ਨੂੰ ਲੰਗਰ ਸ੍ਰੀ ਦਰਬਾਰ ਸਾਹਿਬ ਵਿਖੇ ਵਧੀਕ ਮੈਨੇਜਰ ਲਗਾ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਬੰਧ ਦਿੱਤਾ ਗਿਆ ਹੈ।
ਜੂਨ 30, 2025 12:36 ਪੂਃ ਦੁਃ