ਮੋਹਾਲੀ, 05 ਜੁਲਾਈ 2023: ਬੀਤੇ ਦਿਨ ਭਾਜਪਾ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਲਾਇਆ ਗਿਆ ਹੈ | ਜਿੱਥੇ ਉਨ੍ਹਾਂ ਨੂੰ ਕੁਝ ਆਗੂਆਂ ਵੱਲੋਂ ਵਧਾਈਆਂ ਦਿੱਤੀਆਂ ਤਾਂ, ਓਥੇ ਹੀ ਵਿਰੋਧ ਵੀ ਦੇਖਣ ਨੂੰ ਮਿਲਿਆ | ਮੋਹਾਲੀ ਤੋਂ ਭਾਜਪਾ ਦੇ ਸਾਬਕਾ ਕੌਂਸਲਰ ਬੌਬੀ ਕੰਬੋਜ (Bobby Kamboj) ਨੇ ਭਾਜਪਾ ਦਫ਼ਤਰ ਦੇ ਬਾਹਰ ਕੱਪੜੇ ਪਾੜ ਕੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਦਾ ਵਿਰੋਧ ਕੀਤਾ |
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਤੋਂ ਆਏ ਆਗੂ ਨੂੰ ਪ੍ਰਧਾਨ ਬਣਾਇਆ ਗਿਆ ਹੈ, ਰੋਸ ਪ੍ਰਗਟ ਕਰਦੇ ਹੋਏ ਬੌਬੀ ਕੰਬੋਜ ਨੇ ਕਿਹਾ ਜਨਤਾ ਪਾਰਟੀ ਦੀ ਵਿਚਾਰਧਾਰਾ ਦਾ ਵੀ ਪਤਾ ਨਹੀਂ, ਅੱਜ ਉਨ੍ਹਾਂ ਨੇ ਪੰਜਾਬ ਭਾਜਪਾ ਦੀ ਵਾਗਡੋਰ ਸੰਭਾਲੀ ਹੈ, ਇਹ ਬਿਲਕੁਲ ਗਲਤ ਹੈ। ਪਰ ਹਾਈਕਮਾਂਡ ਦਾ ਇਹ ਫੈਸਲਾ ਬਿਲਕੁਲ ਗਲਤ ਹੈ ਕਿ ਅਜਿਹੇ ਵਿਅਕਤੀ ਨੂੰ ਪੰਜਾਬ ਭਾਜਪਾ ਦੀ ਸੱਤਾ ਸੌਂਪੀ ਗਈ, ਜੋ ਪਹਿਲਾਂ ਕਾਂਗਰਸ ਵਿੱਚ ਸੀ |
ਬੌਬੀ ਕੰਬੋਜ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਪ੍ਰਧਾਨ ਵਜੋਂ ਪੰਜਾਬ ਵਿੱਚ ਬਹੁਤ ਵਧੀਆ ਕੰਮ ਕੀਤਾ ਸੀ, ਜੇਕਰ ਪ੍ਰਧਾਨ ਬਣਾਉਣਾ ਸੀ ਤਾਂ ਭਾਜਪਾ ਦੇ ਕਈ ਕਾਬਲ ਆਗੂ ਮੌਜੂਦ ਸਨ, ਪਰ ਪਤਾ ਨਹੀਂ ਹਾਈਕਮਾਂਡ ਨੇ ਇਹ ਗਲਤ ਫੈਸਲਾ ਕਿਉਂ ਲਿਆ।