Rahul Gandhi

ਮੋਦੀ ਸਰਨੇਮ ਕੇਸ: ਰਾਹੁਲ ਗਾਂਧੀ ਦੀ ਸਮੀਖਿਆ ਪਟੀਸ਼ਨ ਗੁਜਰਾਤ ਹਾਈਕੋਰਟ ਵੱਲੋਂ ਖਾਰਜ

ਚੰਡੀਗੜ੍ਹ, 07 ਜੁਲਾਈ 2023: ਮੋਦੀ ਸਰਨੇਮ ਕੇਸ ਵਿੱਚ ਰਾਹੁਲ ਗਾਂਧੀ (Rahul Gandhi) ਦੀ ਦੋ ਸਾਲ ਦੀ ਸਜ਼ਾ ਬਰਕਰਾਰ ਰਹੇਗੀ। ਗੁਜਰਾਤ ਹਾਈਕੋਰਟ ਨੇ ਰਾਹੁਲ ਗਾਂਧੀ ਦੀ ਸਮੀਖਿਆ ਪਟੀਸ਼ਨ ਖਾਰਜ ਕਰ ਦਿੱਤੀ ਹੈ। 23 ਮਾਰਚ 2023 ਨੂੰ ਸੂਰਤ ਦੀ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਇਸ ਫੈਸਲੇ ਦੇ 27 ਮਿੰਟ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਅਗਲੇ ਦਿਨ 24 ਮਾਰਚ ਨੂੰ ਦੁਪਹਿਰ 2:30 ਵਜੇ ਉਨ੍ਹਾਂ ਦਾ ਐਮ.ਪੀ. ਦੀ ਮੈਂਬਰਸ਼ਿਪ ਚਲੀ ਗਈ ਸੀ |

ਰਾਹੁਲ ਗਾਂਧੀ ਨੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਸੂਰਤ ਦੀ ਅਦਾਲਤ ‘ਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ 25 ਅਪ੍ਰੈਲ ਨੂੰ ਗੁਜਰਾਤ ਹਾਈ ਕੋਰਟ ‘ਚ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ 2 ਮਈ ਨੂੰ ਹਾਈਕੋਰਟ ਨੇ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Scroll to Top