Anurag Verma

ਮੁੱਖ ਸਕੱਤਰ ਅਨੁਰਾਗ ਵਰਮਾ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਜਾਰੀ

ਚੰਡੀਗੜ੍ਹ,10 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰਾਹਤ ਕਾਰਜਾਂ ਤੇ ਅੱਗੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਸ਼ੁਰੂ ਕਰ ਦਿੱਤੀ ਹੈ।

ਇਸ ਬੈਠਕ ਦੀ ਸ਼ੁਰੂਆਤ ‘ਚ ਜਲ ਸਰੋਤ ਵਿਭਾਗ ਵੱਲੋਂ ਸੰਵੇਦਨਸ਼ੀਲ ਥਾਵਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਬੈਠਕ ਵਿਚ ਪੰਜਾਬ ਪੁਲਿਸ, ਪਾਵਰ, ਐਡਮਨਿਸਟਰੇਸ਼ਨ, ਐਗਰੀਕਲਚਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਹਨ।

Scroll to Top