floods

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਗੁਰਦੁਆਰਾ ਸਾਹਿਬਾਨ ਦੀ 53 ਏਕੜ ਜ਼ਮੀਨ ’ਤੇ ਝੋਨੇ ਦੀ ਪਨੀਰੀ ਬੀਜਣ ਦਾ ਫੈਸਲਾ

ਚੰਡੀਗੜ੍ਹ, 13 ਜੁਲਾਈ 2023: ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜ਼ਰੂਰੀ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਹੜ੍ਹ (floods) ਪੀੜਤਾਂ ਦੀ ਮੱਦਦ ਕੀਤੀ ਜਾ ਸਕੇ | ਪੰਜਾਬ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿਚ ਪਨੀਰੀ ਬੀਜਣ ਦੇ ਆਦੇਸ਼ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 10 ਕਿਲ੍ਹੇ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਲੁਧਿਆਣਾ ਵਿਖੇ 12 ਕਿਲ੍ਹੇ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ 15 ਕਿਲ੍ਹੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ 5 ਕਿਲ੍ਹੇ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਲਾਲਬਾਦ ਫਾਰਮ ਵਿਖੇ 8 ਕਿਲ੍ਹੇ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਖੇ 3 ਕਿਲ੍ਹੇ ਝੋਨੇ ਦੀ ਪਨੀਰੀ ਬੀਜਣ ਦਾ ਫੈਸਲਾ ਕੀਤਾ ਗਿਆ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਸ਼ੂਆਂ ਦੇ ਲਈ ਚਾਰੇ ਦੀ ਵੀ ਸੇਵਾ ਕਰਨ ਦਾ ਉਪਰਾਲਾ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ। ਜਿੱਥੋਂ-ਜਿੱਥੋ ਵੀ ਪਸ਼ੂ ਪਾਲਕਾਂ ਦੀ ਮੰਗ ਆਵੇਗੀ, ਉੱਥੇ ਜ਼ਰੂਰਤਮੰਦਾਂ ਨੂੰ ਸਪਲਾਈ ਪਹੁੰਚਾਈ ਜਾਵੇਗੀ।

Scroll to Top