ਚੰਡੀਗੜ੍ਹ 17 ਜੁਲਾਈ 2023: ਪੰਜਾਬ ਦੇ ਮੌਸਮ ਸਬੰਧੀ ਅਹਿਮ ਖ਼ਬਰ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ (Heavy Rain) ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਜ਼ਿਲ੍ਹਾ ਸਰਦੂਲਗੜ੍ਹ, ਮਾਨਸਾ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਬਾਘਾ ਪੁਰਾਣਾ, ਫਰੀਦਕੋਟ ਵਿੱਚ ਮੀਂਹ ਦੇ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਸੂਬੇ ਭਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਹੜ੍ਹ ਕਾਰਨ ਸੂਬੇ ‘ਚ 32 ਜਣਿਆਂ ਦੀ ਮੌਤ ਹੋ ਗਈ ਜਦਕਿ 3 ਜਣੇ ਲਾਪਤਾ ਹਨ। ਦੂਜੇ ਪਾਸੇ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਦੀ ਦਸੂਹਾ ਸਬ-ਡਿਵੀਜ਼ਨ ਦੇ ਕਈ ਪਿੰਡ ਪਾਣੀ ਦੀ ਲਪੇਟ ਵਿੱਚ ਆ ਗਏ ਹਨ ਅਤੇ ਲੋਕਾਂ ਦੀਆਂ ਫ਼ਸਲਾਂ ਪਾਣੀ ਕਾਰਨ ਤਬਾਹ ਹੋ ਗਈਆਂ ਹਨ। ਇਸ ਤੋਂ ਇਲਾਵਾ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ, ਜਿਸ ਕਾਰਨ ਘਰਾਂ ਦਾ ਸਮਾਨ ਪਾਣੀ ਵਿੱਚ ਡੁੱਬ ਗਿਆ। ਇਸ ਕਾਰਨ ਲੋਕਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ।