Amritsar

15 ਅਗਸਤ ਤੋਂ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ‘ਤੇ ਸ਼ੁਰੂ ਹੋਣਗੇ CCTV ਕੈਮਰੇ: ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ,17 ਜੁਲਾਈ 2023: ਅੰਮ੍ਰਿਤਸਰ (Amritsar) ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਸਾਰੇ ਅੰਮ੍ਰਿਤਸਰ ਵਿਚ ਮੱਦਦ ਮੱਦਦ ਲਗਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵੱਲੋ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਲਗਾਤਾਰ ਵੱਧ ਰਹੇ ਅਪਰਾਧ ਤੇ ਟਰੈਫਿਕ ਜਾਮ ਨੂੰ ਕੰਟਰੋਲ ਕਰਨ ਲਈ ਗੁਰੂ ਨਗਰੀ ਵਿੱਚ 1114 ਦੇ ਕਰੀਬ ਸ਼ਹਿਰ ਦੇ ਅੰਦਰ ਦਾਖਲ ਹੋਣ ਵਾਲੇ ਰਸਤੇ ਸ੍ਰੀ ਦਰਬਾਰ ਸਾਹਿਬ ਦੇ ਏਰੀਆ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉਤੇ ਇਹ ਸੀ.ਸੀ.ਟੀ.ਵੀ ਕੈਮਰੇ ਕੈਮਰੇ ਲਗਾਏ ਜਾ ਰਹੇ ਹਨ ਅਤੇ ਇਹ 15 ਅਗਸਤ 2023 ਨੂੰ ਸ਼ੁਰੂ ਕੀਤੇ ਜਾਣਗੇ |

ਅੰਮ੍ਰਿਤਸਰ (Amritsar) ਵਿੱਚ ਵੱਧ ਰਹੀਆਂ ਲੁੱਟ-ਖੋਹ ਦੀਆ ਵਾਰਦਾਤਾਂ ਨੂੰ ਰੋਕਿਆ ਜਾ ਸਕੇ ਅਤੇ ਜੋ ਲੋਕ ਟਰੈਫ਼ਿਕ ਨਿਯਮਾਂ ਦਾ ਪਾਲਣ ਨਹੀਂ ਕਰਦੇ ਤਾਂ ਜੋ ਉਨ੍ਹਾਂ ਨੂੰ ਰੋਕਿਆ ਜਾ ਸਕੇ ਅਤੇ ਉਨ੍ਹਾਂ ਦੇ ਚਲਾਨ ਕੱਟ ਕੇ ਉਨ੍ਹਾਂ ਦੇ ਘਰ ਹੀ ਭੇਜੇ ਜਾਣਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ 700 ਦੇ ਕਰੀਬ ਕੈਮਰੇ ਸ਼ਹਿਰ ਵਿਚ ਲੱਗ ਚੁੱਕੇ ਹਨ ਤੇ ਬਾਕੀ ਕੈਮਰੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਹਿਯੋਗ ਦੇ ਨਾਲ ਇਹ ਕੈਮਰੇ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਇਸ ਕੈਮਰੇ ਦੀ ਮੱਦਦ ਨਾਲ ਉਸਦਾ ਗੱਡੀ ਨੰਬਰ ਨੋਟ ਕਰਕੇ ਚਲਾਨ ਉਸਦੇ ਘਰ ਭੇਜਿਆ ਜਾਵੇਗਾ | ਇਸ ਨਾਲ ਅਪਰਾਧ ਨੂੰ ਕੰਟਰੋਲ ਕਰਨ ਵਿੱਚ ਵੀ ਕਾਫ਼ੀ ਮੱਦਦ ਮਿਲੇਗੀ

ਉਨ੍ਹਾਂ ਕਿਹਾ ਕਿ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਇਨ੍ਹਾਂ ਕੈਮਰਿਆਂ ਰਾਹੀਂ ਪਤਾ ਲੱਗ ਸਕੇਗਾ ਤੇ ਉਸਦੀ ਮੱਦਦ ਲਈ ਵੀ ਟੀਮਾਂ ਭੇਜੀਆ ਜਾ ਸਕਣਗੀਆਂ। ਅੰਮ੍ਰਿਤਸਰ ਵਿੱਚ ਦਾਖਲ ਹੋਣ ਵਾਲੀਆਂ ਸੜਕਾਂ ਅਤੇ ਸਾਰੇ ਮਹੱਤਵਪੂਰਨ ਸਥਾਨਾਂ ਉਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਨਗਰ ਨਿਗਮ ਦਫਤਰ ਵਿੱਚ ਬਣਾਏ ਗਏ ਕੰਟਰੋਲ ਰੂਮ ਵਿੱਚ 24 ਘੰਟੇ ਸਟਾਫ ਤਾਇਨਾਤ ਰਹੇਗਾ ਅਤੇ ਈ-ਚਾਲਨ ਦੀ ਸੇਵਾ ਜਲਦ ਆਰੰਭ ਕੀਤੀ ਜਾਵੇਗੀ।

 

Scroll to Top