INDIA

ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘INDIA’ ਰੱਖਿਆ, ਸੰਯੁਕਤ ਬੈਠਕ ‘ਚ 26 ਪਾਰਟੀਆਂ ਨੇ ਲਿਆ ਹਿੱਸਾ

ਨਵੀਂ ਦਿੱਲੀ, 18 ਜੁਲਾਈ 2023: ਬੈਂਗਲੁਰੂ ‘ਚ ਵਿਰੋਧੀ ਪਾਰਟੀਆਂ ਦੀਆਂ ਦੂਜੀ ਸੰਯੁਕਤ ਬੈਠਕ ਸਮਾਪਤ ਹੋ ਗਈ ਹੈ। 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਵਿਰੋਧੀ ਧਿਰ ਦੀਆਂ 26 ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘ਇੰਡੀਆ’ (INDIA) ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸਦਾ ਪੂਰਾ ਰੂਪ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਿਊਸਿਵ ਅਲਾਇੰਸ (Indian National Developmental Encusive Alliance) ਹੈ।

ਇਸ ਗੱਲ ਦਾ ਐਲਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਤਾਲਮੇਲ ਲਈ 11 ਮੈਂਬਰਾਂ ਦੀ ਕਮੇਟੀ ਬਣਾਈ ਜਾਵੇਗੀ ਅਤੇ ਜਲਦੀ ਹੀ ਦਫ਼ਤਰ ਬਣਾਇਆ ਜਾਵੇਗਾ। ਇਸ ਦਾ ਐਲਾਨ ਮੁੰਬਈ ਵਿੱਚ ਸਾਡੀ ਅਗਲੀ ਮੀਟਿੰਗ ਵਿੱਚ ਕੀਤਾ ਜਾਵੇਗਾ।

ਇਸ ਮੌਕੇ ਖੜਗੇ ਨੇ ਕਿਹਾ ਕਿ ਭਾਜਪਾ ਨੇ ਲੋਕਤੰਤਰ ਦੀਆਂ ਸਾਰੀਆਂ ਏਜੰਸੀਆਂ ਜਿਵੇਂ ਈਡੀ, ਸੀਬੀਆਈ ਆਦਿ ਨੂੰ ਤਬਾਹ ਕਰ ਦਿੱਤਾ ਹੈ। ਸਾਡੇ ਸਿਆਸੀ ਮਤਭੇਦ ਹਨ, ਪਰ ਅਸੀਂ ਦੇਸ਼ ਨੂੰ ਬਚਾਉਣ ਲਈ ਇਕੱਠੇ ਹੋਏ ਹਾਂ। ਇਸ ਤੋਂ ਪਹਿਲਾਂ ਅਸੀਂ ਪਟਨਾ ਵਿੱਚ ਮਿਲੇ, ਜਿੱਥੇ 16 ਪਾਰਟੀਆਂ ਮੌਜੂਦ ਸਨ। ਅੱਜ ਦੀ ਮੀਟਿੰਗ ਵਿੱਚ 26 ਪਾਰਟੀਆਂ ਨੇ ਹਿੱਸਾ ਲਿਆ। ਇਸ ਨੂੰ ਦੇਖਦੇ ਹੋਏ ਐਨਡੀਏ 36 ਪਾਰਟੀਆਂ ਨਾਲ ਮੀਟਿੰਗ ਕਰ ਰਿਹਾ ਹੈ। ਮੈਨੂੰ ਨਹੀਂ ਪਤਾ ਕਿ ਉਹ ਕਿਹੜੀਆਂ ਪਾਰਟੀਆਂ ਹਨ। ਕੀ ਉਹ ਵੀ ਰਜਿਸਟਰਡ ਹਨ ਜਾਂ ਨਹੀਂ?

Scroll to Top